08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮਨੀਮਾਜਰਾ ’ ਚ ਨਾਜਾਇਜ਼ ਕਬਜ਼ਿਆਂ ’ ਤੇ ਯੂ . ਟੀ. ਪ੍ਰਸ਼ਾਸਨ ਦੀ ਵੱਡੀ ਕਾਰਵਾਈ 80 ਢਾਂਚੇ ਢਾਹੇ, 6 ਏਕੜ ਖੇਤੀਬਾੜੀ ਵਾਲੀ ਜ਼ਮੀਨ ਕਰਵਾਈ ਕਬਜ਼ਾ ਮੁਕਤ

ਚੰਡੀਗੜ੍ਹ, 7 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਸ਼ਹਿਰ ਦੇ ਪੈਰੀਫੇਰੀ ਖੇਤਰਾਂ ਵਿਚ ਅਣਅਧਿਕਾਰਤ ਉਸਾਰੀਆਂ ਵਿਰੁੱਧ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਅੱਜ ਮਨੀਮਾਜਰਾ ਦੇ ਸ਼ਾਸਤਰੀ ਨਗਰ ਵਿਖੇ ਮੱਛੀ, ਚਿਕਨ ਤੇ ਮੀਟ ਮਾਰਕੀਟ ਖੇਤਰ ਵਿਚ ਕਾਰਵਾਈ ਕਰਦਿਆਂ 80 ਅਣਅਧਿਕਾਰਿਤ ਢਾਂਚੇ ਢਾਹ ਦਿੱਤੇ ਗਏ।

ਅਜੀਤ ਡੈਸਕ 08-10-2026
ਚੰਡੀਗੜ੍ਹ, 7 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਸ਼ਹਿਰ ਦੇ ਪੈਰੀਫੇਰੀ ਖੇਤਰਾਂ ਵਿਚ ਅਣਅਧਿਕਾਰਤ ਉਸਾਰੀਆਂ ਵਿਰੁੱਧ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਅੱਜ ਮਨੀਮਾਜਰਾ ਦੇ ਸ਼ਾਸਤਰੀ ਨਗਰ ਵਿਖੇ ਮੱਛੀ, ਚਿਕਨ ਤੇ ਮੀਟ ਮਾਰਕੀਟ ਖੇਤਰ ਵਿਚ ਕਾਰਵਾਈ ਕਰਦਿਆਂ 80 ਅਣਅਧਿਕਾਰਿਤ ਢਾਂਚੇ ਢਾਹ ਦਿੱਤੇ ਗਏ। ਪ੍ਰਸ਼ਾਸਨ ਅਨੁਸਾਰ ਇਸ ਦੌਰਾਨ ਕਰੀਬ 6 ਏਕੜ ਖੇਤੀਬਾੜੀ ਵਾਲੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ। ਜ਼ਿਲ੍ਹਾ ਮੈਜਿਸਟਰੇਟ ਨਿਸ਼ਾਂਤ ਕੁਮਾਰ ਯਾਦਵ ਦੇ ਆਦੇਸ਼ਾਂ ’ਤੇ ਕੀਤੀ ਗਈ ਇਹ ਕਾਰਵਾਈ ਸਵੇਰੇ 7 ਵਜੇ ਸ਼ੁਰੂ ਹੋਈ। ਮੁਹਿੰਮ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਈ.ਟੀ. ਪਾਰਕ ਥਾਣੇ ਵਿਖੇ ਇਕੱਠੇ ਹੋਏ। ਕਾਰਵਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗਾਂ ਵਿਚਕਾਰ ਤਾਲਮੇਲ ਬਣਾਇਆ ਗਿਆ ਸੀ। ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ, ਜਿਸ ਵਿਚ ਮਹਿਲਾ ਪੁਲਿਸ ਮੁਲਾਜ਼ਮ ਵੀ ਸ਼ਾਮਿਲ ਸਨ। ਡੀ.ਐੱਸ.ਪੀ. ਪੱਧਰ ਦੇ ਅਧਿਕਾਰੀ ਪੂਰੀ ਕਾਰਵਾਈ ਦੌਰਾਨ ਮੌਕੇ ’ਤੇ ਮੌਜੂਦ ਰਹੇ। ਐੱਸ.ਡੀ.ਐੱਮ. (ਈਸਟ) ਵਲੋਂ ਪੁਲਿਸ ਨਾਲ ਤਾਲਮੇਲ ਕਰਦਿਆਂ ਕਾਨੂੰਨ-ਵਿਵਸਥਾ ਦੀ ਨਿਗਰਾਨੀ ਕੀਤੀ ਗਈ। ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ (ਪੈਰੀਫੇਰੀ) ਨੇ ਇਨਫੋਰਸਮੈਂਟ ਸਟਾਫ਼ ਨਾਲ ਮਿਲ ਕੇ ਢਾਹੁਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ। ਅਸਟੇਟ ਦਫ਼ਤਰ ਦੇ ਤਹਿਸੀਲਦਾਰ (ਇਨਫੋਰਸਮੈਂਟ) ਵਲੋਂ ਨਿਰੀਖਣ ਸਟਾਫ਼, ਮਜ਼ਦੂਰਾਂ ਅਤੇ ਟਰੱਕਾਂ ਦੀ ਵਿਵਸਥਾ ਰਾਹੀਂ ਸਹਿਯੋਗ ਦਿੱਤਾ ਗਿਆ। ਮਾਲ ਵਿਭਾਗ ਦੇ ਤਹਿਸੀਲਦਾਰ ਅਤੇ ਫ਼ੀਲਡ ਸਟਾਫ਼ ਵੀ ਮੌਕੇ ’ਤੇ ਮੌਜੂਦ ਰਹੇ। ਕਾਰਵਾਈ ਲਈ ਦੋ ਜੇ.ਸੀ.ਬੀ. ਮਸ਼ੀਨਾਂ ਸਮੇਤ ਲੋੜੀਂਦੇ ਸਾਧਨਾਂ ਦਾ ਪ੍ਰਬੰਧ ਕੀਤਾ ਗਿਆ ਸੀ। ਤਾਇਨਾਤ ਅਮਲੇ ਲਈ ਪੀਣ ਵਾਲੇ ਪਾਣੀ ਅਤੇ ਖਾਣ-ਪੀਣ ਦੀ ਵਿਵਸਥਾ ਵੀ ਕੀਤੀ ਗਈ। ਸਿਵਲ ਡਿਫੈਂਸ ਦੇ ਕਰਮਚਾਰੀਆਂ ਨੇ ਵੀ ਮੁਹਿੰਮ ਵਿਚ ਸਹਿਯੋਗ ਦਿੱਤਾ। ਪ੍ਰਸ਼ਾਸਨ ਅਨੁਸਾਰ ਇਹਤਿਆਤ ਵਜੋਂ ਖੇਤਰ ਦੀ ਬਿਜਲੀ ਅਤੇ ਪਾਣੀ ਦੀ ਸਪਲਾਈ ਪਹਿਲਾਂ ਹੀ ਬੰਦ ਕਰ ਦਿੱਤੀ ਗਈ ਸੀ। ਪੂਰੀ ਕਾਰਵਾਈ ਸ਼ਾਂਤੀਪੂਰਵਕ ਨੇਪਰੇ ਚੜ੍ਹੀ। ਪ੍ਰਸ਼ਾਸਨ ਨੇ ਸਪਸ਼ਟ ਕੀਤਾ ਕਿ ਚੰਡੀਗੜ੍ਹ ਸ਼ਹਿਰ ਅਤੇ ਪੈਰੀਫੇਰੀ ਖੇਤਰਾਂ ਵਿਚ ਅਣਅਧਿਕਾਰਤ ਉਸਾਰੀਆਂ ਅਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਮੁਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਕੁਝ ਸਕੂਲਾਂ ਨੇ ਵਿਦਿਆਰਥੀਆਂ ਨੂੰ ਘਰ ਭੇਜਣ ਦਾ ਲਿਆ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।