09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਲੋਕ ਜਨ ਸ਼ਕਤੀ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ‘ ਚ 117 ਸੀਟਾਂ ’ ਤੇ ਖੜ੍ਹੇ ਕਰੇਗੀ ਉਮੀਦਵਾਰ - ਕੇ . ਪੀ . ਚੌਧਰੀ ਸਵ. ਰਾਮ ਵਿਲਾਸ ਪਾਸਵਾਨ ਦੀ ਬਰਸੀ ਮੌਕੇ ਉਨ੍ਹਾਂ ਦੀਆਂ ਅਣਥੱਕ ਸੇਵਾਵਾਂ ਨੂੰ ਕੀਤਾ ਗਿਆ ਯਾਦ

ਐੱਸ. ਏ.

ਸਵ. ਰਾਮ ਵਿਲਾਸ ਪਾਸਵਾਨ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਲੋਕ ਜਨ ਸ਼ਕਤੀ ਦੇ ਸੀਨੀਅਰ ਆਗੂ ਕੇ. ਪੀ. ਚੌਧਰੀ, ਸੁਖਦੇਵ ਸਿੰਘ ਪੰਜੇਟਾ, ਰਵਿੰਦਰਪਾਲ ਸਿੰਘ ਬਾਵਾ, ਸੁਖਮਿੰਦਰ ਸਿੰਘ ਗਰੇਵਾਲ ਅਤੇ ਹੋਰ। ਅਜੀਤ ਤਸਵੀਰ 09-10-2026
ਐੱਸ. ਏ. ਐੱਸ. ਨਗਰ, 8 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ‘ਚ ਲੋਕ ਜਨ ਸ਼ਕਤੀ ਪਾਰਟੀ 117 ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰਨ ਜਾ ਰਹੀ ਹੈ, ਜਿਸ ਦੇ ਲਈ ਪਾਰਟੀ ਵਲੋਂ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਅੱਜ ਲੋਕ ਜਨ ਸ਼ਕਤੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਪ੍ਰਦੇਸ਼ ਤੇ ਚੰਡੀਗੜ੍ਹ ਦੇ ਪ੍ਰਭਾਰੀ ਕੇ. ਪੀ. ਚੌਧਰੀ ਨੇ ਸਾਬਕਾ ਕੇਂਦਰੀ ਮੰਤਰੀ ਤੇ ਪਾਰਟੀ ਦੇ ਸੰਸਥਾਪਕ ਰਾਮ ਬਿਲਾਸ ਪਾਸਵਾਨ ਦੀ ਬਰਸੀ ਮੌਕੇ ਕਰਵਾਏ ਗਏ ਸਮਾਗਮ ‘ਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਕੇ. ਪੀ. ਚੌਧਰੀ, ਪੰਜਾਬ ਦੇ ਕਨਵੀਨਰ ਰਵਿੰਦਰਪਾਲ ਸਿੰਘ ਬਾਵਾ, ਪ੍ਰਸਿੱਧ ਸਮਾਜ ਸੇਵੀ ਤੇ ਕਾਰੋਬਾਰੀ- ਸੁਖਦੇਵ ਸਿੰਘ ਪੰਜੇਟਾ ਅਤੇ ਸੁਖਮਿੰਦਰ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ‘ਚ ਜੁੜੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਸਵ. ਰਾਮ ਬਿਲਾਸ ਪਾਸਵਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇ. ਪੀ. ਚੌਧਰੀ ਨੇ ਦੱਸਿਆ ਕਿ ਪੰਜਾਬ ‘ਚ ਲੋਕ ਜਨ ਸ਼ਕਤੀ ਪਾਰਟੀ ਬੇਰੁਜ਼ਗਾਰੀ, ਪ੍ਰਵਾਸ, ਨਸ਼ਾਖੋਰੀ ਦੀ ਰੋਕਥਾਮ, ਕਾਨੂੰਨ ਵਿਵਸਥਾ ਅਤੇ ਪਾਣੀ ਦੀ ਵੰਡ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਕੰਮ ਕਰੇਗੀ। ਇਸ ਤੋਂ ਇਲਾਵਾ ਪਾਰਟੀ ਘੱਟ ਗਿਣਤੀ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ, ਪੰਜਾਬ ‘ਚ ਨਵੇਂ ਤੇ ਆਧੁਨਿਕ ਉਦਯੋਗ ਸਥਾਪਿਤ ਕਰਨ, ਮੌਜੂਦਾ ਬੁਨਿਆਦੀ ਢਾਂਚੇ ‘ਚ ਸੁਧਾਰ ਕਰਨ ਅਤੇ ਆਧੁਨਿਕ ਤਕਨੀਕੀ ਢਾਂਚਾ ਮੁਹੱਈਆ ਕਰਵਾਉਣ ਦੀ ਦਿਸ਼ਾ ‘ਚ ਲੋੜੀਂਦੇ ਕਦਮ ਚੁੱਕੇਗੀ। ਇਸੇ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੇ. ਪੀ. ਚੌਧਰੀ ਨੇ ਸਪੱਸ਼ਟ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਜਨ ਸ਼ਕਤੀ ਪਾਰਟੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਚੋਣਾਂ ਲੜੇਗੀ। ਇਸ ਮੌਕੇ ਪੰਕਜ ਭਾਰਦਵਾਜ, ਪ੍ਰੇਮ ਸਿੰਘ ਸਫਰੀ, ਮੁੱਖਤੋਲ ਸਿੰਘ, ਸਤਪਾਲ ਸਿੰਘ, ਰੋਮੀਮਸੀ, ਸਿਮਰਨਜੀਤ ਸਿੰਘ, ਸੁਖਵਿੰਦਰ ਸਿੰਘ ਸੰਧੂ, ਗੁਲਜ਼ਾਰ ਪਾਸਵਾਨ ਕੁਮਾਰ, ਰੰਜਨ ਸਿੰਘ, ਰਿਸ਼ੀਪਾਲ ਸਿੰਘ, ਮਨਦੀਪ ਕੌਰ, ਮਨਜੀਤ ਸਿੰਘ, ਭੁਪਿੰਦਰ ਸਿੰਘ, ਵਿਸ਼ਵਦੀਪ ਸਿੰਘ, ਬਿਕਰਮਜੀਤ ਸਿੰਘ ਧਾਲੀਵਾਲ, ਸਵਰਨ ਸਿੰਘ ਬੰਗੜ, ਸੁਖਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਸ਼ੇਰਗਿੱਲ ਸਮੇਤ ਵੱਡੀ ਗਿਣਤੀ ‘ਚ ਲੋਕ ਜਨ ਸ਼ਕਤੀ ਪਾਰਟੀ ਦੇ ਵਰਕਰ ਅਤੇ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਲੁੱਟ - ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ ਚ ਘੁੰਮ ਰਹੇ ਸਨ ਦੋ ਮੁਲਜ਼ਮ , ਚਾਕੂ ਬਰਾਮਦ ਅਗਲੀ ਖ਼ਬਰ ਵੀਡੀਓ ਵਾਇਰਲ ਹੋਣ ਮਗਰੋਂ ਹੋਟਲ ’ ਤੇ ਇੱਟਾਂ - ਰੋੜਿਆਂ ਨਾਲ ਹਮਲਾ 8-10 ਅਣਪਛਾਤੇ ਨੌਜਵਾਨਾਂ ਨੇ ਹੋਟਲ ਦੀ ਕੀਤੀ ਭੰਨ-ਤੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।