09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨਸ਼ਿਆਂ ਦਾ ਖ਼ਾਤਮਾ ਸਾਂਝੀ ਜ਼ਿੰਮੇਵਾਰੀ , ਸਿਰਫ਼ ਗਿ੍ਫ਼ਤਾਰੀਆਂ ਵਧਾਉਣਾ ਮਕਸਦ ਨਹੀਂ - ਰਾਜਪਾਲ ਕਟਾਰੀਆ

ਚੰਡੀਗੜ੍ਹ, 8 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਾ ਮੰਨਦਿਆਂ ਪੰਜਾਬ ਦੇ ਰਾਜਪਾਲ ਤੇ ਯੂ. ਟੀ.

ਚੰਡੀਗੜ੍ਹ ਵਿਖੇ ਕੱਢੀ ਗਈ ‘ਨਸ਼ਾ-ਮੁਕਤ ਸੰਕਲਪ ਯਾਤਰਾ’ ‘ਚ ਸਕੂਲਾਂ, ਕਾਲਜਾਂ, ਐੱਨ.ਸੀ.ਸੀ. ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਸ਼ਹਿਰ ਵਾਸੀ ਹਿੱਸਾ ਲੈਂਦੇ ਹੋਏ। 09-10-2026
ਚੰਡੀਗੜ੍ਹ, 8 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਾ ਮੰਨਦਿਆਂ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ। ਇਸ ਲਈ ਨਾਗਰਿਕਾਂ, ਪਰਿਵਾਰਾਂ, ਸਮਾਜ, ਸਰਕਾਰੀ ਵਿਭਾਗਾਂ, ਸਿਹਤ ਤੇ ਵਿੱਦਿਅਕ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਨੌਜਵਾਨਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਹ ਅੱਜ ਸੈਕਟਰ-10 ਦੀ ਲਈਅਰ ਵੈਲੀ ਤੋਂ ‘ਨਸ਼ਾ-ਮੁਕਤ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦੇਣ ਅਤੇ ਖ਼ੁਦ ਵੀ ਯਾਤਰਾ ਵਿਚ ਸ਼ਾਮਿਲ ਹੋਣ ਮੌਕੇ ਸੰਬੋਧਨ ਕਰ ਰਹੇ ਸਨ। ਯਾਤਰਾ ਸੈਕਟਰ-17 ਸਥਿਤ ਤਿਰੰਗਾ ਪਾਰਕ ਵਿਖੇ ਸਮਾਪਤ ਹੋਈ, ਜਿੱਥੇ ਰਾਜਪਾਲ ਕਟਾਰੀਆ ਨੇ ਯਾਤਰਾ ਵਿਚ ਹਿੱਸਾ ਲੈਣ ਵਾਲਿਆਂ ਨੂੰ ਨਸ਼ਾ-ਮੁਕਤ ਰਹਿਣ ਦੀ ਸਹੁੰ ਚੁਕਾਈ। ਯਾਤਰਾ ਵਿਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਸੌਰਭ ਜੋਸ਼ੀ, ਯੂ.ਟੀ. ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ, ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਚੰਡੀਗੜ੍ਹ ਪੁਲਿਸ ਦੇ ਡੀ.ਜੀ.ਪੀ. ਡਾ. ਸਾਗਰ ਪ੍ਰੀਤ ਹੁੱਡਾ, ਵਿੱਤ ਸਕੱਤਰ ਦੀਪ੍ਰਵਾ ਲਾਕੜਾ, ਸਿੱਖਿਆ ਸਕੱਤਰ ਪ੍ਰੇਰਨਾ ਪੁਰੀ ਅਤੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਸਮੇਤ ਚੰਡੀਗੜ੍ਹ ਪ੍ਰਸ਼ਾਸਨ, ਨਗਰ ਨਿਗਮ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਤੋਂ ਇਲਾਵਾ ਐੱਨ.ਸੀ.ਸੀ. ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਸ਼ਹਿਰ ਵਾਸੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਨਸ਼ਾ ਛੁਡਾਉਣ ਦੇ ਨਾਲ ਮੁੜ ਵਸੇਬੇ ’ ਤੇ ਵੀ ਜ਼ੋਰ ਤਿਰੰਗਾ ਪਾਰਕ ਵਿਖੇ ਯਾਤਰਾ ਨੂੰ ਸੰਬੋਧਨ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਸਿਰਫ਼ ਗਿ੍ਫ਼ਤਾਰੀਆਂ ਵਧਾਉਣਾ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਨਸ਼ਿਆਂ ਦੀ ਉਪਲਬਧਤਾ ਘਟਾਉਣ, ਨਵੇਂ ਲੋਕਾਂ ਨੂੰ ਨਸ਼ਿਆਂ ਦੀ ਲਪੇਟ ਵਿਚ ਆਉਣ ਤੋਂ ਰੋਕਣ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਇਲਾਜ ਤੇ ਮੁੜ ਵਸੇਬੇ ਦੀ ਸਹੂਲਤ ਦੇਣ ਵੱਲ ਵੀ ਧਿਆਨ ਦੇਣਾ ਜ਼ਰੂਰੀ ਹੈ। ਨੌਜਵਾਨ ਸਿੱਖਿਆ , ਖੇਡਾਂ ਤੇ ਹੁਨਰ ਵਿਕਾਸ ਨੂੰ ਦੇਣ ਤਰਜ਼ੀਹ ਰਾਜਪਾਲ ਕਟਾਰੀਆ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਰੁਜ਼ਗਾਰ ਨੂੰ ਆਪਣੇ ਭਵਿੱਖ ਦੀ ਨੀਂਹ ਬਣਾਉਣ। ਉਨ੍ਹਾਂ ਪਰਿਵਾਰਾਂ ਨੂੰ ਵੀ ਕਿਹਾ ਕਿ ਉਹ ਬੱਚਿਆਂ ਨਾਲ ਸਮਾਂ ਬਿਤਾਉਣ, ਉਨ੍ਹਾਂ ਦੀਆਂ ਗੱਲਾਂ ਸੁਣਨ ਅਤੇ ਉਨ੍ਹਾਂ ਨੂੰ ਉਸਾਰੂ ਮੌਕਿਆਂ ਨਾਲ ਜੋੜਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਕਮਜ਼ੋਰ ਕਰਦੀ ਹੈ ਅਤੇ ਦੇਸ਼ ਦੀ ਤਾਕਤ ਤੇ ਸੁਰੱਖਿਆ ਲਈ ਗੰਭੀਰ ਚੁਣੌਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਤਾਲਮੇਲ ਕਰਕੇ ‘ਮਾਈ ਭਾਰਤ ਯੁਵਾ ਕਨੈਕਟ - ਨਸ਼ਾ ਮੁਕਤ ਅਭਿਆਨ’ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਵਲੰਟੀਅਰਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਨਾਗਰਿਕਾਂ, ਵਿੱਦਿਅਕ ਸੰਸਥਾਵਾਂ, ਸਰਕਾਰੀ ਏਜੰਸੀਆਂ ਅਤੇ ਸਮਾਜਿਕ ਸੰਗਠਨਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਤੌਰ ’ਤੇ ਕੰਮ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਰਾਸ਼ਟਰੀ ਖੇਡਾਂ ਸੰਬੰਧੀ ਹੈਂਡਬਾਲ 14 ਸਾਲਾ ਮੁੰਡਿਆਂ ਦੀ ਟੀਮ ਲਈ ਖਿਡਾਰੀਆਂ ਕੀਤੀ ਚੋਣ ਅਗਲੀ ਖ਼ਬਰ ਚੌਥੇ ਦੌਰੇ ’ ਚ ਵੀ ਮੰਡੀ ਦੀ ਹਾਲਤ ਨਾ ਸੁਧਰੀ , ਰਾਜਪਾਲ ਕਟਾਰੀਆ ਨੇ ਲਏ ਸਖ਼ਤ ਫ਼ੈਸਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।