10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕੌਂਸਲ ਪ੍ਰਧਾਨ ਓ. ਕੇ. ਦੀ ਅਗਵਾਈ ਹੇਠ ਹੋਈ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਲਈ 16.50 ਕਰੋੜ ਰੁ. ਦੇ ਮਤੇ ਪਾਸ

ਕੁਰਾਲੀ, 9 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਬਹਾਦਰ ਸਿੰਘ ਓ. ਕੇ.

ਕੁਰਾਲੀ ਦੇ ਨਗਰ ਕੌਂਸਲ ਦਫ਼ਤਰ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ.ਕੇ.। ਤਸਵੀਰ : ਬਿੱਲਾ ਅਕਾਲਗੜ੍ਹੀਆ 10-10-2026
ਕੁਰਾਲੀ, 9 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਬਹਾਦਰ ਸਿੰਘ ਓ.ਕੇ. ਦੀ ਪ੍ਰਧਾਨਗੀ ਅਤੇ ਕੌਂਸਲ ਦੀ ਮੀਤ ਪ੍ਰਧਾਨ ਸ਼ਮ੍ਹਾ ਕਾਲੀਆ ਅਤੇ ਕਾਰਜ ਸਾਧਕ ਅਫ਼ਸਰ ਰਜਨੀਸ਼ ਸੂਦ ਦੀ ਦੇਖ-ਰੇਖ ਹੇਠ ਹੋਈ ਮੀਟਿੰਗ ਦੌਰਾਨ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਨੇ ਸ਼ਹਿਰ ਦੀ ਨੁਹਾਰ ਬਦਲਣ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਚਲਾਉਣ ਲਈ ਲਗਭਗ 16.50 ਕਰੋੜ ਰੁ. ਦੇ ਵੱਖ-ਵੱਖ ਮਤਿਆਂ ‘ਤੇ ਸਮੂਹ ਕੌਂਸਲਰਾਂ ਨਾਲ ਵਿਚਾਰ-ਚਰਚਾ ਕਰਨ ਉਪਰੰਤ ਉਨ੍ਹਾਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ। ਇਸੇ ਦੌਰਾਨ ਕੌਂਸਲ ਪ੍ਰਧਾਨ ਓ. ਕੇ. ਨੇ ਦੱਸਿਆ ਕਿ ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਬਾਈਪਾਸ ਰੋਡ ‘ਤੇ ਸਥਿਤ ਮੋਤੀਆ-ਅਮਾਇਰਾ ਸੁਸਾਇਟੀ ਦੇ ਪੁਲ ਤੋਂ ਲੈ ਕੇ ਰੋਪੜ ਰੋਡ ‘ਤੇ ਰੇਲਵੇ ਓਵਰ ਬ੍ਰਿਜ ਨੇੜੇ ਸਥਿਤ ਪਿੰਡ ਝੰਜੇੜੀ ਨੂੰ ਲੱਗਦੀ ਕੁਰਾਲੀ ਸ਼ਹਿਰ ਦੀ ਹੱਦ ਤੱਕ ਡਿਵਾਈਡਰ ਬਣਾਉਣ ਦੇ ਪ੍ਰਪੋਜ਼ਲ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ‘ਚ ਲਗਾਤਾਰ ਵਧ ਰਹੇ ਟ੍ਰੈਫ਼ਿਕ ਦੇ ਭਾਰ ਨੂੰ ਘੱਟ ਕਰਨ ਅਤੇ ਹਾਦਸਿਆਂ ਨੂੰ ਰੋਕਣ ਲਈ ਡਿਵਾਈਡਰ ਬਣਾਉਣਾ ਬਹੁਤ ਜ਼ਰੂਰੀ ਸੀ। ਇਸੇ ਦੌਰਾਨ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਸਮੇਤ ਕਾਰਜ ਸਾਧਕ ਅਫ਼ਸਰ ਰਜਨੀਸ਼ ਸੂਦ ਨੇ ਦੱਸਿਆ ਕਿ ਕੌਂਸਲ ਸ਼ਹਿਰ ਦੇ ਹਰ ਵਾਰਡ ‘ਚ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਤਖਮੀਨਿਆਂ ਦੇ ਪਾਸ ਹੋਣ ਨਾਲ ਸ਼ਹਿਰ ਦੀਆਂ ਸੜਕਾਂ, ਗਲੀਆਂ, ਨਾਲੀਆਂ ਅਤੇ ਹੋਰ ਅਹਿਮ ਪ੍ਰਾਜੈਕਟਾਂ ਦਾ ਕੰਮ ਜਲਦ ਹੀ ਸ਼ੁਰੂ ਕਰਵਾਇਆ ਜਾਵੇਗਾ। ਇਸੇ ਦੌਰਾਨ ਕੌਂਸਲਰ ਭਾਰਤ ਭੂਸ਼ਨ ਵਰਮਾ ਅਤੇ ਹੋਰਨਾਂ ਕੌਂਸਲਰਾਂ ਨੇ ਸ਼ਹਿਰ ਦੇ 17 ਵਾਰਡਾਂ ਵਿਚ ਕਰੀਬ 28 ਵੱਖ-ਵੱਖ ਲੋਕੇਸ਼ਨਾਂ ‘ਤੇ ਬਿਨਾਂ ਕਿਸੇ ਪੱਖਪਤਾ ਤੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਮੀਟਿੰਗ ‘ਚ ਕੌਂਸਲਰ ਦਿਨੇਸ਼ ਗੌਤਮ, ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਕੌਂਸਲਰ ਸ਼ਾਲੂ ਧੀਮਾਨ, ਕੌਂਸਲਰ ਡਾ. ਅਸ਼ਵਨੀ ਕੁਮਾਰ ਸ਼ਰਮਾ, ਕੌਂਸਲਰ ਹਰਪ੍ਰੀਤ ਕੌਰ, ਕੌਂਸਲਰ ਰਾਜੇਸ਼ ਰਠੌਰ, ਕੌਂਸਲਰ ਡਾ. ਨੀਤੀ ਕਾਲੀਆ, ਕੌਂਸਲਰ ਸੁਰਿੰਦਰ ਕੌਰ, ਕੌਂਸਲਰ ਖੁਸ਼ਵੀਰ ਸਿੰਘ ਹੈਪੀ, ਕੌਂਸਲਰ ਭਾਰਤ ਭੂਸ਼ਣ ਵਰਮਾ, ਕੌਂਸਲਰ ਜੀਤਾ, ਕੌਂਸਲਰ ਕੁਲਵੰਤ ਕੌਰ ਪਾਬਲਾ, ਕੌਂਸਲਰ ਨੀਰਜ਼ ਰਾਠੌਰ ਤੇ ਕੌਂਸਲਰ ਆਸ਼ੂ ਰਾਣਾ ਸਮੇਤ ਕੌਂਸਲ ਦੇ ਏ. ਐੱਮ. ਈ. ਅਨਿਲ ਕੁਮਾਰ, ਏ. ਟੀ. ਪੀ. ਜਗਦੇਵ ਸਿੰਘ ਅਤੇ ਏ. ਐੱਮ. ਈ. ਰਮਨਮੋਹਨ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਲੋਕਾਂ ’ਚ ਭਾਰੀ ਉਤਸ਼ਾਹ-ਕੰਗ ਅਗਲੀ ਖ਼ਬਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।