10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਹਲਕਾ ਇੰਚਾਰਜ ਗੜ੍ਹੀ ਨੇ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਖਰੜ, 9 ਅਕਤੂਬਰ (ਜੰਡਪੁਰੀ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਘੜੂੰਆਂ ਵਿਖੇ ਕੌਂਸਲਰਾਂ, ਬੂਥ ਇੰਚਾਰਜਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਗੜ੍ਹੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਖੇਤਰ ਦੀ ਵਿਕਾਸ ਲਈ ਨਿਰੰਤਰ ਯਤਨ ਕਰ ਰਹੀ ਹੈ।

ਅਜੀਤ ਡੈਸਕ 10-10-2026
ਖਰੜ, 9 ਅਕਤੂਬਰ (ਜੰਡਪੁਰੀ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਘੜੂੰਆਂ ਵਿਖੇ ਕੌਂਸਲਰਾਂ, ਬੂਥ ਇੰਚਾਰਜਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਗੜ੍ਹੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਖੇਤਰ ਦੀ ਵਿਕਾਸ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ‘ਤੇ ਚਾਨਣਾ ਪਾਉਂਦਿਆਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਮਨਮੀਤ ਕੌਰ, ਓ. ਐੱਸ. ਡੀ. ਜਗਤਾਰ ਸਿੰਘ ਘੜੂੰਆਂ, ਵਾਈਸ ਪ੍ਰਧਾਨ ਮਨਦੀਪ-ਰੀਆ, ਮਨਪ੍ਰੀਤ ਸਿੰਘ, ਜਸਵਿੰਦਰ ਕੌਰ, ਨਰਿੰਦਰ ਸਿੰਘ, ਸੁਖਜੀਤ ਕੌਰ, ਇੰਦਰਜੀਤ ਸਿੰਘ, ਗਗਨਪ੍ਰੀਤ ਸਿੰਘ, ਕੇਸਰ ਸਿੰਘ, ਅਮਨਦੀਪ ਸਿੰਘ, ਦਲਜੀਤ ਸਿੰਘ, ਸੋਹਣ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਭਗਤ ਸਿੰਘ ਅਤੇ ਬਰਜੀਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ 10 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਰਾਜਸਥਾਨ ਦਾ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਟਰੇਨਾਂ ਰੱਦ ਕਰਨ ਜਾਂ ਭਾਵਕ ਅਪੀਲਾਂ ਨਾਲ ਅੰਦੋਲਨ ਨਹੀਂ ਰੁਕਦੇ, ਸਰਕਾਰ ਵਿਰੋਧੀ ਆਵਾਜ਼ ਨੂੰ ਸੁਣੇ - ਰਵੀਇੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।