10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵਲੋਂ ਖਾਟੂ ਸ਼ਿਆਮ ਤੇ ਸਾਲਾਸਰ ਲਈ ਬੱਸ ਰਵਾਨਾ

ਐੱਸ. ਏ.

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਮੁਹਾਲੀ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ। ਅਜੀਤ ਤਸਵੀਰ 10-10-2026
ਐੱਸ. ਏ. ਐੱਸ. ਨਗਰ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਵਲੋਂ ਆਂਸਲ ਸੈਕਟਰ-114 ਮੁਹਾਲੀ ਤੋਂ ਸੀਨੀਅਰ ਨਾਗਰਿਕ ਸ਼ਰਧਾਲੂਆਂ ਨੂੰ ਖਾਟੂ ਸ਼ਿਆਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੀਨੀਅਰ ਨਾਗਰਿਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਦੀ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਮੰਗ ਅਤੇ ਉਨ੍ਹਾਂ ਵਲੋਂ ਦਿਖਾਏ ਜਾ ਰਹੇ ਉਤਸ਼ਾਹ ਨੂੰ ਦੇਖਦਿਆਂ ਇਸ ਯੋਜਨਾ ਤਹਿਤ ਯਾਤਰਾ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ (ਬਲਾਕ ਪ੍ਰਧਾਨ), ਦਲਜੀਤ ਸਿੰਘ (ਪ੍ਰਧਾਨ ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ), ਭੁਪਿੰਦਰ ਸਿੰਘ ਸੈਣੀ (ਸਾਬਕਾ ਪ੍ਰਧਾਨ), ਪਾਲ ਸਿੰਘ ਰੱਤੂ (ਸਾਬਕਾ ਮੀਤ ਪ੍ਰਧਾਨ), ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ ਅਤੇ ਗਗਨ ਮੁਹਾਲੀ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ 2026 ਦੀਆਂ ਫ਼ਸਲਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 13 ਨੂੰ ਅਗਲੀ ਖ਼ਬਰ ਪਿੰਡ ਦਾਊਂਮਾਜਰਾ ਵਿਖੇ ਰੋਜ਼ਾਨਾ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਪਿੰਡ ਵਾਸੀਆਂ ’ ਚ ਸਹਿਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।