ਪਿੰਡ ਪੜੌਲ ਵਿਖੇ ਸਵ. ਸੁਖਵੰਤ ਸਿੰਘ ਸੱਤੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ
ਮੁੱਲਾਂਪੁਰ ਗਰੀਬਦਾਸ, 9 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਪੜੌਲ ਵਿਖੇ ਪਿਛਲੇ ਦਿਨੀਂ ਨਸ਼ੇ ਦੇ ਸੌਦਾਗਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਉੱਦਮੀ ਨੌਜਵਾਨ ਸੁਖਵੰਤ ਸਿੰਘ ਸੱਤੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ। ਇਸ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਭੁਪਿੰਦਰ ਸਿੰਘ ਮਾਜਰਾ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ।
ਮੁੱਲਾਂਪੁਰ ਗਰੀਬਦਾਸ, 9 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਪੜੌਲ ਵਿਖੇ ਪਿਛਲੇ ਦਿਨੀਂ ਨਸ਼ੇ ਦੇ ਸੌਦਾਗਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਉੱਦਮੀ ਨੌਜਵਾਨ ਸੁਖਵੰਤ ਸਿੰਘ ਸੱਤੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ। ਇਸ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਭੁਪਿੰਦਰ ਸਿੰਘ ਮਾਜਰਾ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ‘ਆਪ’ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਹਰਜਿੰਦਰ ਸਿੰਘ ਦੇਸੂਮਾਜਰਾ, ਗੁਰਮੀਤ ਸਿੰਘ ਸ਼ਾਂਟੂ, ਸਾਹਿਬ ਸਿੰਘ ਬਡਾਲੀ, ਲੋਕ ਹਿੱਤ ਮਿਸ਼ਨ ਦੇ ਰਵਿੰਦਰ ਸਿੰਘ ਬਜੀਦਪੁਰ ਅਤੇ ਯੂਥ ਆਗੂ ਜਗਦੇਵ ਸਿੰਘ ਮਲੋਆ ਸਮੇਤ ਹੋਰਨਾਂ ਬੁਲਾਰਿਆਂ ਨੇ ਸਵ. ਸੁਖਵੰਤ ਸਿੰਘ ਸੱਤੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਾਨੂੰ ਇਸ ਘਟਨਾ ਤੋਂ ਸਬਕ ਲੈਂਦਿਆਂ ਸਾਰੇ ਮਤਭੇਦ ਭੁਲਾ ਕੇ ਨਸ਼ਿਆਂ ਖ਼ਿਲਾਫ਼ ਚੇਨ ਬਣਾਉਣ ਦੀ ਲੋੜ ਹੈ। ਇਸ ਮੌਕੇ ਭਾਈ ਹਰਜੀਤ ਸਿੰਘ ਹਰਮਨ, ਯਾਦਵਿੰਦਰਾ ਸਿੰਘ ਬੰਨੀ ਕੰਗ, ਮੇਜਰ ਸਿੰਘ ਸੰਗਤਪੁਰਾ, ਸ਼ਿਆਮ ਲਾਲ ਗੂੜ੍ਹਾ, ਮਨਜੀਤ ਸਿੰਘ ਮੁੰਧੋਂ, ਸੁਖਦੇਵ ਸਿੰਘ ਸੁੱਖਾ, ਭਗਤ ਸਿੰਘ ਭਗਤਮਾਜਰਾ ਤੇ ਕੁਲਵੰਤ ਸਿੰਘ ਸੰਗਤਪੁਰਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।