12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਡੇਰਾਬੱਸੀ - ਬਰਵਾਲਾ ਰੋਡ ’ ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ , ਚਾਲਕ ਗੰਭੀਰ ਜ਼ਖ਼ਮੀ ਹਾਦਸੇ ਮਗਰੋਂ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋਈ ਮਹਿਲਾ ਚਾਲਕ, ਪੁਲਿਸ ਵਲੋਂ ਮਾਮਲਾ ਦਰਜ

ਡੇਰਾਬੱਸੀ, 11 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਬਰਵਾਲਾ ਸੜਕ ‘ਤੇ ਏ. ਟੀ.

ਡੇਰਾਬੱਸੀ-ਬਰਵਾਲਾ ਸੜਕ ’ਤੇ ਵਾਪਰੇ ਹਾਦਸੇ ਦੌਰਾਨ ਕਾਰ ਦੀ ਟੱਕਰ ਨਾਲ ਨੁਕਸਾਨਿਆ ਗਿਆ ਮੋਟਰਸਾਈਕਲ। ਤਸਵੀਰ : ਰਣਬੀਰ ਸਿੰਘ ਪੜ੍ਹੀ 12-10-2026
ਡੇਰਾਬੱਸੀ, 11 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਬਰਵਾਲਾ ਸੜਕ ‘ਤੇ ਏ. ਟੀ. ਐੱਸ. ਨੇੜੇ ਸਥਿਤ ਪੈਟਰੋਲ ਪੰਪ ਕੋਲ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਕਾਰ ਚਲਾ ਰਹੀ ਮਹਿਲਾ ਜ਼ਖ਼ਮੀ ਦੀ ਸਹਾਇਤਾ ਕਰਨ ਦੀ ਬਜਾਏ ਆਪਣੀ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਈ। ਪੁਲਿਸ ਨੇ ਜ਼ਖ਼ਮੀ ਵਿਅਕਤੀ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੀ ਮਹਿਲਾ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਦੀਪ ਕਾਲੋਨੀ ਡੇਰਾਬੱਸੀ ਦੇ ਵਸਨੀਕ ਰਾਜੇਸ਼ ਸਿੰਘ ਪੁੱਤਰ ਜਗਦੀਸ਼ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਹੈ ਕਿ ਬੀਤੀ 5 ਅਕਤੂਬਰ ਨੂੰ ਉਹ ਆਪਣੇ ਕੰਮ ਦੇ ਸਿਲਸਿਲੇ ‘ਚ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਸੈਦਪੁਰਾ ਤੋਂ ਡੇਰਾਬੱਸੀ ਵੱਲ ਆ ਰਿਹਾ ਸੀ ਅਤੇ ਇਸੇ ਦੌਰਾਨ ਸਵੇਰ ਦੇ ਕਰੀਬ 9 ਵਜੇ ਜਦੋਂ ਉਹ ਬਰਵਾਲਾ ਰੋਡ ‘ਤੇ ਏ. ਟੀ. ਐੱਸ. ਨੇੜਲੇ ਪੈਟਰੋਲ ਪੰਪ ਕੋਲ ਪੁੱਜਿਆ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਸ਼ਿਕਾਇਤਕਰਤਾ ਅਨੁਸਾਰ ਕਾਰ ਚਲਾ ਰਹੀ ਮਹਿਲਾ ਵਲੋਂ ਕਥਿਤ ਤੌਰ ‘ਤੇ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਮੋਟਰਸਾਈਕਲ ਸਮੇਤ ਸੜਕ ‘ਤੇ ਡਿੱਗ ਪਿਆ ਅਤੇ ਉਸ ਦੇ ਸਰੀਰ ‘ਤੇ ਗੰਭੀਰ ਸੱਟਾਂ ਲੱਗੀਆਂ। ਹਾਦਸੇ ਦੌਰਾਨ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਜ਼ਖ਼ਮੀ ਰਾਜੇਸ਼ ਸਿੰਘ ਨੂੰ ਸੰਭਾਲਿਆ ਅਤੇ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ। ਇਸ ਸੰਬੰਧੀ ਗੱਲਬਾਤ ਕਰਦਿਆਂ ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਗੁਲਾਬ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਮੋਟਰਸਾਈਕਲ ਸਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੀ ਮਹਿਲਾ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਚਾਲਕ ਦੀ ਪਛਾਣ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਖਰੜ ਦੇ ਪਿੰਡ ਮਲਕਪੁਰ ਅਤੇ ਨਬੀਪੁਰ ਦੇ ਲੋਕਾਂ ਨੇ ਦੇਖੀ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ... ਅਗਲੀ ਖ਼ਬਰ ਡੇਰਾਬੱਸੀ ਬੱਸ ਸਟੈਂਡ ’ ਤੇ 199 ਦੇ ਰੀਚਾਰਜ ਪਿੱਛੇ ਸਿੰਮ ਵਿਕਰੇਤਾ ’ ਤੇ ਜਾਨਲੇਵਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।