12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਚਿੰਤਾ ਦਾ ਵਿਸ਼ਾ - ਕਾਲੇਵਾਲ

ਮਾਜਰੀ, 10 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਦੇ ਪਿੰਡ ਗੁੰਨੋਮਾਜਰਾ ਵਿਖੇ ਰੱਖੇ ਗਏ ਰਾਜਸੀ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੇ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਜੋ ਕਿ ਬੇਹੱਦ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹਨ ਤਾਂ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣੀਆਂ ਚਾਹੀਦੀਆਂ ਹਨ, ਨਾ ਕਿ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾਵੇ ਜਾਂ ਉਨ੍ਹਾਂ ‘ਤੇ ਤਸ਼ੱਦਦ ਕੀਤਾ ਜਾਵੇ।

ਪਿੰਡ ਗੁੰਨੋਮਾਜਰਾ ਵਿਖੇ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਪਿੰਡ ਵਾਸੀਆਂ ਨਾਲ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ। ਤਸਵੀਰ : ਕੁਲਵੰਤ ਸਿੰਘ ਧੀਮਾਨ 12-10-2026
ਮਾਜਰੀ, 10 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਦੇ ਪਿੰਡ ਗੁੰਨੋਮਾਜਰਾ ਵਿਖੇ ਰੱਖੇ ਗਏ ਰਾਜਸੀ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੇ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਜੋ ਕਿ ਬੇਹੱਦ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹਨ ਤਾਂ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣੀਆਂ ਚਾਹੀਦੀਆਂ ਹਨ, ਨਾ ਕਿ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾਵੇ ਜਾਂ ਉਨ੍ਹਾਂ ‘ਤੇ ਤਸ਼ੱਦਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਗੱਲ ਗੰਭੀਰਤਾ ਨਾਲ ਸੁਣਨਾ ਅਤੇ ਨੌਜਵਾਨਾਂ ਦੀਆਂ ਜਾਨਾਂ ਬਚਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ‘ਚ ਪੁਲਿਸ ਪੂਰੀ ਸੰਜੀਦਗੀ ਨਾਲ ਕੰਮ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਖ਼ਿਲਾਫ਼ ਪੁਲਿਸ ਨੂੰ ਕੋਈ ਇਤਲਾਹ ਵੀ ਦੇ ਦਿੰਦਾ ਹੈ ਤਾਂ ਮੌਕੇ ਤੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ ਦੀ ਮਾਤਰਾ ਜਨਤਕ ਕਰਨ ਮੌਕੇ ਘੱਟ ਦਿਖਾਈ ਜਾਂਦੀ ਹੈ, ਜਿਸ ਨਾਲ ਮੁਲਜ਼ਮ ਅਸਾਨੀ ਨਾਲ ਬਚ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਕਸਰ ਨਸ਼ਾ ਤਸਕਰੀ ਦੇ ਮਾਮਲਿਆਂ ‘ਚ ਕੁਝ ਵਿਅਕਤੀਆਂ ਨੂੰ ਹੀ ਨਾਮਜ਼ਦ ਕੀਤਾ ਜਾਂਦਾ ਹੈ, ਜਦਕਿ ਇਨ੍ਹਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ‘ਚ ਪੁਲਿਸ ਸਿਰਫ ਖਾਨਾ ਪੂਰਤੀ ਕਰਦੇ ਹੋਏ ਇਕ-ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੀ ਹੈ, ਜਿਸ ਕਰਕੇ ਲੋਕਾਂ ਦੇ ਮਨਾਂ ‘ਚ ਪੁਲਿਸ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਥਾਈਂ ਪੁਲਿਸ ਅਧਿਕਾਰੀਆਂ ਨੂੰ ਵੀ ਨਸ਼ੇ ਦੀ ਤਸਕਰੀ ਦੇ ਮਾਮਲਿਆਂ ‘ਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਸ ਤੋਂ ਇਹ ਪ੍ਰਤੀਤ ਹੈ ਕਿ ਪੁਲਿਸ ਹੀ ਨਸ਼ਿਆਂ ਦੀ ਤਸਕਰੀ ਕਰਵਾਉਣ ‘ਚ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਵਲੋਂ ਪੂਰੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਨਸ਼ਾ ਮੁਕਤੀ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਇਸੇ ਦੌਰਾਨ ਕਾਲੇਵਾਲ ਨੇ ਖੇਤਰ ਦੀਆਂ ਖਸਤਾ ਹਾਲਤ ਸੜਕਾਂ ਦਾ ਜ਼ਿਕਰ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਦੀ ਜਲਦ ਤੋਂ ਜਲਦ ਮੁਰੰਮਤ ਕਰਵਾਈ ਜਾਵੇ। ਇਸ ਮੌਕੇ ਜਰਨੈਲ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਕੁਲਜੀਤ ਸਿੰਘ, ਹਰਜਿੰਦਰ ਸਿੰਘ, ਲਵਪ੍ਰੀਤ, ਬਰਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਬੰਸ ਸਿੰਘ, ਗੁਰਜੰਟ ਸਿੰਘ, ਹਰਿੰਦਰ ਸਿੰਘ, ਗੋਲਡੀ, ਸੁਖਜਿੰਦਰ ਸਿੰਘ ਸੁੱਖਾ, ਹਰਪ੍ਰੀਤ ਸਿੰਘ ਨੰਬਰਦਾਰ ਅਤੇ ਪਰਮਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗਲੀ ’ ਚ ਸ਼ਰੇਆਮ ਸ਼ਰਾਬ ਪੀਣ ਕਾਰਨ ਪ੍ਰੀਤ ਕਾਲੋਨੀ ਦੇ ਵਸਨੀਕਾਂ ’ ਚ ਰੋਸ ਸੜਕ ਜਾਮ ਕਰਨ ਦੀ ਦਿੱਤੀ ਚਿਤਾਵਨੀ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ ’ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।