14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਡਵਾਲਾ ਰੋਡ ’ਤੇ ਸ਼ਰਾਬ ਦੇ ਠੇਕੇ ਸਾਹਮਣਿਓਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਡੇਰਾਬੱਸੀ, 13 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਮੁਬਾਰਿਕਪੁਰ ਖੇਤਰ ਅਧੀਨ ਪੈਂਦੇ ਪੰਡਵਾਲਾ ਰੋਡ ’ਤੇ ਸ਼ਰਾਬ ਦੇ ਠੇਕੇ ਸਾਹਮਣਿਓਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਉਮਰ ਕਰੀਬ 30 ਤੋਂ 35 ਸਾਲ ਦੱਸੀ ਜਾ ਰਹੀ ਹੈ।

ਅਜੀਤ ਡੈਸਕ 14-10-2026
ਡੇਰਾਬੱਸੀ, 13 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਮੁਬਾਰਿਕਪੁਰ ਖੇਤਰ ਅਧੀਨ ਪੈਂਦੇ ਪੰਡਵਾਲਾ ਰੋਡ ’ਤੇ ਸ਼ਰਾਬ ਦੇ ਠੇਕੇ ਸਾਹਮਣਿਓਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਉਮਰ ਕਰੀਬ 30 ਤੋਂ 35 ਸਾਲ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਮਗਰੋਂ ਮੁਬਾਰਿਕਪੁਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮ੍ਰਿਤਕ ਦੀ ਪਛਾਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ ਅਤੇ ਉਸ ਦੀ ਮੌਤ ਦੇ ਕਾਰਨਾਂ ਬਾਰੇ ਵੀ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਮੁਬਾਰਿਕਪੁਰ ਦੇ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਲਾਸ਼ 12 ਅਕਤੂਬਰ ਨੂੰ ਦੁਪਹਿਰ ਕਰੀਬ 2 ਵਜੇ ਪੰਡਵਾਲਾ ਰੋਡ ’ਤੇ ਸਥਿਤ ਸ਼ਰਾਬ ਦੇ ਠੇਕੇ ਦੇ ਸਾਹਮਣਿਓਂ ਬਰਾਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਸਰੀਰ ਪਤਲਾ ਹੈ ਅਤੇ ਉਸ ਨੇ ਕਾਲੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਹੈ, ਇਸ ਤੋਂ ਇਲਾਵਾ ਉਸ ਨੇ ਅਸਮਾਨੀ ਰੰਗ ਦੀ ਜੀਨਸ ਪਹਿਨੀ ਹੋਈ ਸੀ। ਪੁਲਿਸ ਅਧਿਕਾਰੀ ਅਨੁਸਾਰ ਮ੍ਰਿਤਕ ਕੋਲੋਂ ਫ਼ਿਲਹਾਲ ਉਸ ਦੀ ਪਛਾਣ ਸੰਬੰਧੀ ਕੋਈ ਜਾਣਕਾਰੀ ਨਹੀਂ ਮਿਲ ਸਕੀ। ਪੁਲਿਸ ਵਲੋਂ ਲੋੜੀਂਦੀ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਨੂੰ ਸ਼ਨਾਖ਼ਤ ਲਈ ਸਿਵਲ ਹਸਪਤਾਲ ਡੇਰਾਬੱਸੀ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਏ.ਐੱਸ.ਆਈ. ਸੁਰਿੰਦਰ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਮ੍ਰਿਤਕ ਦੀ ਪਛਾਣ, ਉਸ ਦੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਚੌਕੀ ਮੁਬਾਰਿਕਪੁਰ ਨਾਲ ਸੰਪਰਕ ਕਰੇ, ਤਾਂ ਜੋ ਮ੍ਰਿਤਕ ਦੀ ਸ਼ਨਾਖ਼ਤ ਕਰਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਜਾ ਸਕੇ।
ਪਿਛਲੀ ਖ਼ਬਰ * 255 ਕਨਾਲ ਤੋਂ ਵੱਧ ਜ਼ਮੀਨ 77.99 ਕਰੋੜ ਰੁ. ’ਚ ਖ਼ਰੀਦੀ ਅਗਲੀ ਖ਼ਬਰ ਹਾਦਸੇ ’ ਚ ਜ਼ਖ਼ਮੀ ਅਣਪਛਾਤੇ ਵਿਅਕਤੀ ਦੀ ਪੀ . ਜੀ . ਆਈ . ਵਿਖੇ ਜ਼ੇਰੇ ਇਲਾਜ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।