ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਅੱਜ ਦੇ ਪੰਜਾਬ ਬੰਦ ਦਾ ਭਾਕਿਯੂ ਕਾਦੀਆਂ ਕਰੇਗੀ ਸਮਰਥਨ - ਬਡਾਲੀ
ਕੁਰਾਲੀ, 14 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਨੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੇਸ਼ਮ ਸਿੰਘ ਬਡਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਸਰ ਜ਼ਮੀਨੀ ਪੱਧਰ ’ਤੇ ਦਿਖਾਈ ਨਹੀਂ ਦੇ ਰਿਹਾ।
ਕੁਰਾਲੀ, 14 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਨੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੇਸ਼ਮ ਸਿੰਘ ਬਡਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਸਰ ਜ਼ਮੀਨੀ ਪੱਧਰ ’ਤੇ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਦੇ ਹੌਸਲੇ ਵਧੇ ਹਨ, ਜਦਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨਾਂ ਨਾਲ ਕੁੱਟਮਾਰ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਸਨ। ਉਨ੍ਹਾਂ ਦੇ ਕਤਲ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਰੇਸ਼ਮ ਸਿੰਘ ਬਡਾਲੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ ਸਮਾਜਿਕ ਅਤੇ ਭਾਈਚਾਰਕ ਜਥੇਬੰਦੀਆਂ ਵਲੋਂ ਅੱਜ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੁਰਜ਼ੋਰ ਸਮਰਥਨ ਕਰਦੀ ਹੈ ਅਤੇ ਇਸ ਵਿਚ ਸਰਗਰਮ ਸਹਿਯੋਗ ਦੇਵੇਗੀ।