17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਐੱਨ.ਐੱਸ.ਕਿਉ.ਐੱਫ. ਵੋਕੇਸ਼ਨਲ ਅਧਿਆਪਕਾਂ ਵਲੋਂ ਵਿੱਦਿਆ ਭਵਨ ਅੱਗੇ ਲਗਾਇਆ ਪੱਕਾ ਧਰਨਾ ਜਾਰੀ

ਐੱਸ. ਏ.

ਅਜੀਤ ਡੈਸਕ 17-10-2026
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਐੱਨ. ਐੱਸ. ਕਿਉ. ਐੱਫ. ਵੋਕੇਸ਼ਨਲ ਟੀਚਰਜ਼ ਫ਼ਰੰਟ ਪੰਜਾਬ ਵਲੋਂ ਵਿੱਦਿਆ ਭਵਨ ਅੱਗੇ ਚੱਲਦੇ ਪੱਕੇ ਧਰਨੇ ਤੇ ਪਟਿਆਲਾ ਜ਼ਿਲ੍ਹੇ ਦੇ ਐੱਨ. ਐੱਸ. ਕਿਉ. ਐੱਫ. ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ, ਮਹਿਤਾਬ ਸਿੰਘ, ਮਨਪ੍ਰੀਤ ਸਿੰਘ ਅਤੇ ਪਟਿਆਲਾ ਜ਼ਿਲ੍ਹੇ ਦੇ ਕਮੇਟੀ ਮੈਂਬਰ ਹੇਮੰਤ, ਨਵਨੀਤ ਕੌਰ, ਵਰਿੰਦਰ ਸਿੰਘ, ਗੁਰਿੰਦਰ ਕੌਰ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 3720 ਕੰਮ ਕਰ ਰਹੇ ਵੋਕੇਸ਼ਨਲ ਅਧਿਆਪਕ ਪੰਜਾਬ ਸਰਕਾਰ ਨੇ ਆਊਟ ਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ। ਸਰਕਾਰ ਨੂੰ 12 ਸਾਲਾਂ ਤੋਂ ਹੋ ਰਹੇ ਸ਼ੋਸ਼ਣ ਬਾਰੇ ਜਾਣੂ ਕਰਵਾਇਆ ਜਾਂਦਾ ਹੈ, ਪਰ ਇਨ੍ਹਾਂ ਕੰਪਨੀਆਂ ਤੋਂ ਮਿਲਣ ਵਾਲੇ ਕਮਿਸ਼ਨ ਕਾਰਨ ਸਰਕਾਰ ਇਨ੍ਹਾਂ ਉੱਤੇ ਕੋਈ ਕਾਰਵਾਈ ਨਹੀਂ ਕਰਦੀ। ਆਗੂਆਂ ਨੇ ਕਿਹਾ ਕਿ ਵਿਭਾਗ ਅਤੇ ਸਰਕਾਰ ਨਾਲ ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਣ ਅਤੇ ਲਾਰੇ ਲਗਾਉਣ ਦੀ ਨੀਤੀ ਕਾਰਨ ਉਹ ਧਰਨਾ ਦੇਣ ਲਈ ਮਜ਼ਬੂਰ ਹੋਏ ਹਨ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਜਾਂਦਾ ਇਹ ਪੱਕਾ ਧਰਨਾ ਉਦੋਂ ਤੱਕ ਜਾਰੀ ਰਹੇਗਾ। ਇਸ ਪੱਕੇ ਧਰਨੇ ਦੌਰਾਨ ਜੇ ਕਿਸੇ ਤਰੀਕੇ ਦੀ ਕੋਈ ਦੁਰਘਟਨਾ ਹੁੰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਵਿਭਾਗ ਦੀ ਹੋਵੇਗੀ।
ਪਿਛਲੀ ਖ਼ਬਰ ਅਮਰ ਸਿੰਘ ਸ਼ੌਂਕੀ ਦੀ 80 ਸਾਲ ਪੁਰਾਣੀ ਰਚਨਾ ਨੂੰ ਸੰਗੀਤਕ ਧੁੰਨਾਂ ਨਾਲ ਪੇਸ਼ ਕਰ ਕੇ ਮਨ ਨੂੰ ਬਹੁਤ ਸਕੂਨ ਮਿਲਿਐ — ਜੀਤ ਜਗ... ਅਗਲੀ ਖ਼ਬਰ ਚੰਡੀਗੜ੍ਹ ਦੀ ‘ਟਰਾਂਸਜੈਂਡਰ ਟੀਕਾਕਰਨ ਅੰਬੈਸਡਰ’ ਪਹਿਲਕਦਮੀ ਨੂੰ ਮਿਲੀ ਰਾਸ਼ਟਰੀ ਮਾਨਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।