17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜ਼ੀਰਕਪੁਰ ’ਚ ਪੰਜ ਥਾਂਵਾਂ ’ਤੇ ਮਨਾਇਆ ਜਾਵੇਗਾ ਦੁਸਹਿਰਾ, ਪ੍ਰਸਿੱਧ ਗਾਇਕ ਕਰਨਗੇ ਫ਼ਨ ਦਾ ਮੁਜ਼ਾਹਰਾ

ਜ਼ੀਰਕਪੁਰ, 16 ਅਕਤੂਬਰ, (ਹੈਪੀ ਪੰਡਵਾਲਾ)-ਦੁਸਹਿਰੇ ਦਾ ਤਿਉਹਾਰ ਇਸ ਵਾਰ ਜ਼ੀਰਕਪੁਰ ਅਤੇ ਨੇੜਲੇ ਇਲਾਕਿਆਂ ‘ਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀ ਤਿਆਰੀਆਂ ਲਗਭਗ ਮੁਕੰਮਲ ਹੋ ਗਈਆਂ ਹਨ। ਐਤਕੀਂ ਇਥੇ ਪੰਜ ਵੱਖ-ਵੱਖ ਥਾਵਾਂ ‘ਤੇ ਦੁਸਹਿਰੇ ਮੌਕੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਨ੍ਹਾਂ ‘ਚ ਨਾਮੀ ਗਾਇਕ ਪ੍ਰੋਗਰਾਮ ਪੇਸ਼ ਕਰਨਗੇ।

ਅਜੀਤ ਡੈਸਕ 17-10-2026
ਜ਼ੀਰਕਪੁਰ, 16 ਅਕਤੂਬਰ, (ਹੈਪੀ ਪੰਡਵਾਲਾ)-ਦੁਸਹਿਰੇ ਦਾ ਤਿਉਹਾਰ ਇਸ ਵਾਰ ਜ਼ੀਰਕਪੁਰ ਅਤੇ ਨੇੜਲੇ ਇਲਾਕਿਆਂ ‘ਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀ ਤਿਆਰੀਆਂ ਲਗਭਗ ਮੁਕੰਮਲ ਹੋ ਗਈਆਂ ਹਨ। ਐਤਕੀਂ ਇਥੇ ਪੰਜ ਵੱਖ-ਵੱਖ ਥਾਵਾਂ ‘ਤੇ ਦੁਸਹਿਰੇ ਮੌਕੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਨ੍ਹਾਂ ‘ਚ ਨਾਮੀ ਗਾਇਕ ਪ੍ਰੋਗਰਾਮ ਪੇਸ਼ ਕਰਨਗੇ। ਪਿੰਡ ਲੋਹਗੜ੍ਹ ‘ਚ ਆਮ ਆਦਮੀ ਪਾਰਟੀ ਅਤੇ ਬਾਬਾ ਦੀਪ ਸਿੰਘ ਯੂਥ ਕਲੱਬ ਵਲੋਂ ਧਾਰਮਿਕ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪ੍ਰਸਿੱਧ ਪੰਜਾਬੀ ਗਾਇਕ ਰੰਮੀ ਰੰਧਾਵਾ ਆਪਣੇ ਸੁਰਾਂ ਦੇ ਜਲਵੇ ਬਿਖੇਰਨਗੇ। ਕਲੱਬ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪਿੰਡ ਲੋਹਗੜ੍ਹ ਵਿਖੇ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਦੁਸਹਿਰਾ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਗੀਤਾਂ ਨਾਲ ਰੌਣਕਾਂ ਲਾਉਣਗੇ। ਦੂਜੇ ਬੰਨੇ ਬਲਟਾਣਾ ਵਿਖੇ ਭਾਜਪਾ ਆਗੂ ਹਰਜੀਤ ਮਿੰਟਾ ਵਲੋਂ ਦੁਸਹਿਰਾ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਸਿੱਧ ਗਾਇਕ ਸੁਰਜੀਤ ਖਾਨ ਪ੍ਰੋਗਰਾਮ ਪੇਸ਼ ਕਰਨਗੇ। ਇਸੇ ਤਰ੍ਹਾਂ ਪਿੰਡ ਛੱਤ ਤੇ ਭਬਾਤ ਵਿਖੇ ਵੀ ਦੁਸਹਿਰਾ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਵਿਰਸੇ ਨਾਲ ਜੋੜਨਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨਾ ਹੈ।
ਪਿਛਲੀ ਖ਼ਬਰ ਬੈਨੀਪਾਲ ਨੇ ਚੜ੍ਹਦੀ ਕਲਾ ਸਪੋਰਟਸ ਕਲੱਬ ਰਾਣੀਮਾਜਰਾ ਨੂੰ ਖੇਡ ਕਿੱਟ ਕੀਤੀ ਭੇਟ ਅਗਲੀ ਖ਼ਬਰ ਬਜ਼ੁਰਗ ਔਰਤ ਦੀ ਸੋਨੇ ਦੀ ਵਾਲੀ ਝਪਟ ਕੇ ਮੋਟਰਸਾਈਕਲ ਸਵਾਰ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।