18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

‘ ਗੈਂਗਸਟਰਾਂ ’ ਤੇ ਵਾਰ ’ ਦਾ 270 ਵਾਂ ਦਿਨ ਪੰਜਾਬ ਪੁਲਿਸ ਵਲੋਂ 500 ਥਾਈਂ ਛਾਪੇਮਾਰੀ , 175 ਵਿਅਕਤੀ ਕਾਬੂ ‘ਯੁੱਧ ਨਸ਼ਿਆਂ ਵਿਰੁੱਧ’ ਦੇ 595ਵੇਂ ਦਿਨ 122 ਨਸ਼ਾ ਤਸਕਰ 2.2 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 270ਵੇਂ ਦਿਨ ਅੱਜ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫ਼ੈਸਲਾਕੁਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.

ਅਜੀਤ ਡੈਸਕ 18-10-2026
ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 270ਵੇਂ ਦਿਨ ਅੱਜ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫ਼ੈਸਲਾਕੁਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਗੌਰਵ ਯਾਦਵ ਵਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿਚ ਪੁਲਿਸ ਦੀਆਂ ਵੱਖ-ਵੱਖ ਜ਼ਿਲ੍ਹਾ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏ.ਜੀ.ਟੀ.ਐਫ਼) ਪੰਜਾਬ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। ਮੁਹਿੰਮ ਦੇ 270ਵੇਂ ਦਿਨ, ਪੁਲਿਸ ਟੀਮਾਂ ਨੇ 175 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,018 ਹੋ ਗਈ ਹੈ। ਇਸ ਤੋਂ ਇਲਾਵਾ 171 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 595ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 2.2 ਕਿੱਲੋ ਹੈਰੋਇਨ, 7.2 ਕਿੱਲੋਅਫ਼ੀਮ, 225 ਕਿੱਲੋ ਭੁੱਕੀ (ਪੋਸਤ), 6622 ਨਸ਼ੀਲੀਆਂ ਗੋਲੀਆਂ ਅਤੇ 2000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਸਿਰਫ਼ 595 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,091 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਚੰਡੀਗੜ੍ਹ ਨਗਰ ’ ਚ ਹੋਈਆਂ ਬੇਨਿਯਮੀਆਂ ਦਾ ਭਾਜਪਾ ਚੰਡੀਗੜ੍ਹ ਦੀ ਜਨਤਾ ਨੂੰ ਜਵਾਬ ਦੇਵੇ - ਵਿਜੇਪਾਲ ਸਿੰਘ ਭਾਜਪਾ ’ਤੇ ਆਮ... ਅਗਲੀ ਖ਼ਬਰ ਸੜਕਾਂ , ਪੀਣ ਵਾਲੇ ਪਾਣੀ , ਉਦਯੋਗ ਅਤੇ ਨਿਵੇਸ਼ ਰਾਹੀਂ ਹਰਿਆਣਾ ਦੇ ਵਿਕਾਸ ਨੂੰ ਗਤੀ ਦੇਣ ’ ਤੇ ਜ਼ੋਰ - ਮੁੱਖ ਮੰਤਰੀ ਨਾਇਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।