18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਮ ਆਦਮੀ ਪਾਰਟੀ ਨੂੰ ਕਪੂਰਥਲਾ ਵਿਚ ਮਿਲਿਆ ਵੱਡਾ ਸਿਆਸੀ ਹੁਲਾਰਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ’ਚ ਕੀਤਾ ਸ਼ਾਮਿਲ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ (ਆਪ) ਨੂੰ ਕਪੂਰਥਲਾ ’ਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ ‘ਆਪ’ ਵਿਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ‘ਆਪ’ ਦਾ ਪੱਲਾ ਫੜਿਆ।

ਅਜੀਤ ਡੈਸਕ 18-10-2026
ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ (ਆਪ) ਨੂੰ ਕਪੂਰਥਲਾ ’ਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ ‘ਆਪ’ ਵਿਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ‘ਆਪ’ ਦਾ ਪੱਲਾ ਫੜਿਆ। ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਸਾਰੇ ਨਵੇਂ ਆਗੂਆਂ ਨੂੰ ਪਾਰਟੀ ’ਚ ਸ਼ਾਮਿਲ ਕੀਤਾ ਅਤੇ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹੋਰ ਆਗੂਆਂ ਵਿਚ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਤੇ ਸੈਂਟਰਲ ਕੋਆਪਰੇਟਿਵ ਬੈਂਕ ਕਪੂਰਥਲਾ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਅਨੂਪ ਕੱਲਣ ਨੇ ਵੀ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ। ਰੇਲ ਕੋਚ ਫ਼ੈਕਟਰੀ (ਆਰ.ਸੀ.ਐਫ) ਕਪੂਰਥਲਾ ਦੇ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਤਰਲੋਚਨ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਸਾਬਕਾ ਪ੍ਰਧਾਨ ਅਤੇ ਅਹਲੂਵਾਲੀਆ ਬਿਰਾਦਰੀ ਕਪੂਰਥਲਾ ਦੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਸਰਬਜੀਤ ਸਿੰਘ ਵਾਲੀਆ ਅਤੇ ਯੂਥ ਕਾਂਗਰਸ ਕਪੂਰਥਲਾ ਦੇ ਸਾਬਕਾ ਪ੍ਰਧਾਨ ਕਰਨ ਮਹਾਜਨ ਵੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੀ ਲਗਾਤਾਰ ਵੱਡੀ ਗਿਣਤੀ ਵਿਚ ਸੂਝਵਾਨ ਆਗੂ ਅਤੇ ਲੋਕ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਰਟੀ ਵਿਚ ਆਉਣ ਨਾਲ ਕਪੂਰਥਲਾ ਹਲਕੇ ਅਤੇ ਜ਼ਿਲ੍ਹੇ ਵਿਚ ਪਾਰਟੀ ਦਾ ਆਧਾਰ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ। ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਆਗੂਆਂ ਨੇ ਵੀ ਵਿਸ਼ਵਾਸ ਪ੍ਰਗਟਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਐੱਮ . ਸੀ . ਐੱਮ ਕਾਲਜ ’ ਚ ਗਰਬਾ ਨਾਈਟ ਪ੍ਰੋਗਰਾਮ ਕਰਵਾਇਆ ਅਜਿਹੇ ਪ੍ਰੋਗਰਾਮ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ... ਅਗਲੀ ਖ਼ਬਰ ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ ਤੇ ਖਿੱਚੀ ਤਿਆਰੀ ਨਸ਼ੇ, ਭ੍ਰਿਸ਼ਟਾਚਾਰ ਅਤੇ ਲਾਅ ਐਂਡ ਆਰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।