ਸੂਬੇ ਦੇ ਲੋਕ ‘ਆਪ ਸਰਕਾਰ’ ਨੂੰ ਚਲਦਾ ਕਰਨ ਲਈ ਤਿਆਰ-ਗੁਰਪ੍ਰਤਾਪ ਪਡਿਆਲਾ
ਕੁਰਾਲੀ, 18 ਅਕਤੂਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਝਿੰਗੜਾਂ ਕਲਾਂ ਵਿਖੇ ਪਿੰਡ ਵਾਸੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਕਾਂਗਰਸ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਦੀ ‘ ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
19-10-2026