20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਐਕਸ਼ਨ ਕਮੇਟੀ ਨੇ ਗੋਲੀ ਮਾਰਨ ਵਾਲੇ ਕੈਮਿਸਟ ਦੀ ਦੁਕਾਨ ਵਾਲੀ ਥਾਂ ’ ਤੇ ਮਰਹੂਮ ਪਰਵਿੰਦਰ ਸਿੰਘ ਝੋਟੇ ਦਾ ਬੁੱਤ ਲਗਾਉਣ ਦੀ ਕੀਤੀ ਮੰਗ ਡੇਰਾਬੱਸੀ ਦੇ ਵਿਧਾਇਕ ਦੀ ਕੋਠੀ ਅੱਗੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਡੇਰਾਬੱਸੀ, 19 ਅਕਤੂਬਰ (ਗੁਰਮੀਤ ਸਿੰਘ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਕੋਠੀ ਅੱਗੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜਿਸ ਕੈਮਿਸਟ ਨੇ ਗੋਲੀਆਂ ਮਾਰ ਕੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਕੀਤਾ ਹੈ, ਉਸ ਦੀ ਦੁਕਾਨ ਵਾਲੀ ਥਾਂ ‘ਤੇ ਮਰਹੂਮ ਨੌਜਵਾਨ ਦਾ ਬੁੱਤ ਸਥਾਪਿਤ ਕੀਤਾ ਜਾਵੇ।

ਹਲਕਾ ਵਿਧਾਇਕ ਦੀ ਕੋਠੀ ਦੇ ਬਾਹਰ ਧਰਨਾ ਦਿੰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ। ਤਸਵੀਰ : ਗੁਰਮੀਤ ਸਿੰਘ 20-10-2026
ਡੇਰਾਬੱਸੀ, 19 ਅਕਤੂਬਰ (ਗੁਰਮੀਤ ਸਿੰਘ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਕੋਠੀ ਅੱਗੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜਿਸ ਕੈਮਿਸਟ ਨੇ ਗੋਲੀਆਂ ਮਾਰ ਕੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਕੀਤਾ ਹੈ, ਉਸ ਦੀ ਦੁਕਾਨ ਵਾਲੀ ਥਾਂ ‘ਤੇ ਮਰਹੂਮ ਨੌਜਵਾਨ ਦਾ ਬੁੱਤ ਸਥਾਪਿਤ ਕੀਤਾ ਜਾਵੇ। ਇਸ ਮੌਕੇ ਐਕਸ਼ਨ ਕਮੇਟੀ ਵਲੋਂ ਵਿਧਾਇਕ ਦੇ ਨਾਂਅ ‘ਤੇ ਜਾਰੀ ਲਾਹਨਤੀ ਪੱਤਰ ‘ਚ ਕਿਹਾ ਗਿਆ ਕਿ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟੇ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਮੇਟੀ ਅਨੁਸਾਰ ਉਹ ਇਕ ਮੈਡੀਕਲ ਸਟੋਰ ‘ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਨ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ‘ਚ ਸਰਕਾਰ ਅਤੇ ਪ੍ਰਸ਼ਾਸਨ ਨਾਕਾਮ ਰਹੇ ਹਨ। ਐਕਸ਼ਨ ਕਮੇਟੀ ਨੇ ਮੁੱਖ ਮੰਤਰੀ ਅਤੇ ਡੀ. ਜੀ. ਪੀ. ਪੰਜਾਬ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਪੀ. ਜੀ. ਆਈ. ਚੰਡੀਗੜ੍ਹ ਤੋਂ ਕਰਵਾਉਣ ਅਤੇ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਸੰਬੰਧਿਤ ਐੱਸ. ਐੱਚ. ਓ., ਡੀ. ਐੱਸ. ਪੀ. ਅਤੇ ਡਰੱਗ ਇੰਸਪੈਕਟਰ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਵੀ ਉਠਾਈ ਗਈ। ਕਮੇਟੀ ਨੇ ਵਿਧਾਇਕ ਨੂੰ ਮਾਮਲੇ ‘ਚ ਆਪਣਾ ਪੱਖ ਜਨਤਕ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਵਿਧਾਨ ਸਭਾ ‘ਚ ਉਠਾਉਣ ਦੀ ਅਪੀਲ ਕੀਤੀ। ਕਮੇਟੀ ਆਗੂਆਂ ਨੇ ਕਿਹਾ ਕਿ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਅਤੇ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਜਸ਼ਨਦੀਪ ਸਿੰਘ ਸੰਧੂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਜ਼ਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਵਲੋਂ ਵਿਧਾਇਕ ਦੇ ਨਾਂਅ ‘ਤੇ ਉਨ੍ਹਾਂ ਦੇ ਸਿਆਸੀ ਸਲਾਹਕਾਰ ਰਾਹੁਲ ਕੌਸ਼ਿਕ ਨੂੰ ਲਾਹਨਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਹਾਜ਼ਰ ਪ੍ਰਮੁੱਖ ਆਗੂਆਂ ‘ਚ ਰਣਜੀਤ ਸਿੰਘ ਰਾਣਾ ਭਗਵਾਨਪੁਰ, ਗੁਰਪ੍ਰੀਤ ਸਿੰਘ ਜਾਸਤਨਾਂ ਕਲਾਂ, ਜਗਤਾਰ ਸਿੰਘ, ਨਿੱਕਾ ਸਿੰਘ ਝਰਮੜੀ, ਗੁਰਪਾਲ ਸਿੰਘ, ਧਰਮ ਸਿੰਘ ਦੱਪਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ, ਜਸਵੰਤ ਸਿੰਘ ਕੁਰਲੀ, ਭਿੰਦਰ ਖੇੜੀ ਜੱਟਾਂ, ਲਖਵਿੰਦਰ ਸਿੰਘ ਲੱਖੀ ਸਾਧਾਂਪੁਰ, ਅਤਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਜੀਤ ਸਿੰਘ ਜਲਾਲਪੁਰ, ਮਨਦੀਪ ਸਿੰਘ ਬੜਾਣਾ, ਜ਼ਮਹੂਰੀ ਕਿਸਾਨ ਸਭਾ ਤੋਂ ਗੁਰਬਿੰਦਰ ਸਿੰਘ, ਸੁਰਜਣ ਸਿੰਘ, ਜਸਵਿੰਦਰ ਸਿੰਘ ਅਤੇ ਬਿਜਲੀ ਕਾਮਿਆਂ ਦੇ ਆਗੂ ਏਕਮ ਸਿੱਧੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਕਾਂਗਰਸ ਨੇ ਖਿੱਚੀ ਤਿਆਰੀ ਕੈਂਪੇਨ ਕਮੇਟੀ, ਮੈਨੀਫੈਸਟੋ, ਅਨੁਸ਼ਾਸਨੀ ਕਾਰਵਾਈ ਅਤੇ... ਅਗਲੀ ਖ਼ਬਰ ਅਮਿਤ ਸ਼ਾਹ ਦੇ ਪੰਜਾਬ ਦੌਰੇ ਨਾਲ ਨਸ਼ਿਆਂ ਤੇ ਗੈਂਗਸਟਰਵਾਦ ਵਿਰੁੱਧ ਸਖ਼ਤ ਕਾਰਵਾਈ ਦੀ ਉਮੀਦ - ਚੁੱਘ ਜਲੰਧਰ ’ਚ ‘ਆਪ’ ਆਗੂ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।