ਬਲਾਕ ਮਾਜਰੀ ਦੇ ਪਿੰਡਾਂ ਤੇ ਕਸਬਿਆਂ ’ ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਦੀ ਕਥਿਤ ਵਿਕਰੀ ਚਿੰਤਾ ਦਾ
ਮਾਜਰੀ, 20 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਖੇਤਰ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿਚਲੇ ਮੈਡੀਕਲ ਸਟੋਰਾਂ ਤੋਂ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਅਤੇ ਕੈਪਸੂਲ ਆਸਾਨੀ ਨਾਲ ਮਿਲਣ ਦੇ ਲੱਗ ਰਹੇ ਦੋਸ਼ਾਂ ਕਾਰਨ ਲੋਕਾਂ ‘ਚ ਚਿੰਤਾ ਪਾਈ ਜਾ ਰਹੀ ਹੈ। ਨਵਾਂਗਰਾਓਂ, ਕਰੌਰਾਂ, ਮੁੱਲਾਂਪੁਰ ਗਰੀਬਦਾਸ, ਮਾਣਕਪੁਰ ਸ਼ਰੀਫ਼, ਬੂਥਗੜ੍ਹ, ਮਾਜਰੀ, ਸਿਆਲਬਾ, ਖਿਜ਼ਰਾਬਾਦ, ਕੁੱਬਾਹੇੜੀ, ਮੁੰਧੋਂ ਸੰਗਤੀਆਂ ਅਤੇ ਨਿਊ ਚੰਡੀਗੜ੍ਹ ਸਮੇਤ ਇਲਾਕੇ ਦੇ ਹੋਰਨਾਂ ਪਿੰਡਾਂ ਤੇ ਕਸਬਿਆਂ ‘ਚ ਨਸ਼ੀਲੀਆਂ ਦਵਾਈਆਂ ਦੀ ਕਥਿਤ ਵਿਕਰੀ ਅਤੇ ਝੋਲਾਛਾਪ ਡਾਕਟਰਾਂ ਦੀ ਮੌਜੂਦਗੀ ਨੂੰ ਲੈ ਕੇ ਸਖ਼ਤ ਜਾਂਚ ਦੀ ਮੰਗ ਉੱਠ ਰਹੀ ਹੈ।
ਮਾਜਰੀ, 20 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਖੇਤਰ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿਚਲੇ ਮੈਡੀਕਲ ਸਟੋਰਾਂ ਤੋਂ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਅਤੇ ਕੈਪਸੂਲ ਆਸਾਨੀ ਨਾਲ ਮਿਲਣ ਦੇ ਲੱਗ ਰਹੇ ਦੋਸ਼ਾਂ ਕਾਰਨ ਲੋਕਾਂ ‘ਚ ਚਿੰਤਾ ਪਾਈ ਜਾ ਰਹੀ ਹੈ। ਨਵਾਂਗਰਾਓਂ, ਕਰੌਰਾਂ, ਮੁੱਲਾਂਪੁਰ ਗਰੀਬਦਾਸ, ਮਾਣਕਪੁਰ ਸ਼ਰੀਫ਼, ਬੂਥਗੜ੍ਹ, ਮਾਜਰੀ, ਸਿਆਲਬਾ, ਖਿਜ਼ਰਾਬਾਦ, ਕੁੱਬਾਹੇੜੀ, ਮੁੰਧੋਂ ਸੰਗਤੀਆਂ ਅਤੇ ਨਿਊ ਚੰਡੀਗੜ੍ਹ ਸਮੇਤ ਇਲਾਕੇ ਦੇ ਹੋਰਨਾਂ ਪਿੰਡਾਂ ਤੇ ਕਸਬਿਆਂ ‘ਚ ਨਸ਼ੀਲੀਆਂ ਦਵਾਈਆਂ ਦੀ ਕਥਿਤ ਵਿਕਰੀ ਅਤੇ ਝੋਲਾਛਾਪ ਡਾਕਟਰਾਂ ਦੀ ਮੌਜੂਦਗੀ ਨੂੰ ਲੈ ਕੇ ਸਖ਼ਤ ਜਾਂਚ ਦੀ ਮੰਗ ਉੱਠ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਦਵਾਈਆਂ ਦੀ ਵਿਕਰੀ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਹੈ ਤਾਂ ਇਹ ਨੌਜਵਾਨ ਪੀੜ੍ਹੀ ਦੀ ਸਿਹਤ ਅਤੇ ਭਵਿੱਖ ਲਈ ਗੰਭੀਰ ਖ਼ਤਰਾ ਬਣ ਸਕਦੀ ਹੈ। ਨਸ਼ੇ ਦੀ ਲਤ ‘ਚ ਫਸਣ ਵਾਲੇ ਨੌਜਵਾਨਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਆਰਥਿਕ ਅਤੇ ਸਮਾਜਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਲਾਕਾ ਵਾਸੀਆਂ ਸਮੇਤ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਸਿਹਤ ਵਿਭਾਗ ਅਤੇ ਡਰੱਗ ਇੰਸਪੈਕਟਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁਕਦਿਆਂ ਮੰਗ ਕੀਤੀ ਜਾ ਰਹੀ ਹੈ ਕਿ ਮੈਡੀਕਲ ਸਟੋਰਾਂ ਦੀ ਨਿਯਮਿਤ ਜਾਂਚ ਕੀਤੀ ਜਾਵੇ ਅਤੇ ਬਿਨਾਂ ਵੈਧ ਡਾਕਟਰੀ ਪਰਚੀ ਤੋਂ ਨਿਯਮਾਂ ਦੇ ਉਲਟ ਜਾ ਕੇ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਬਿਨਾਂ ਲੋੜੀਂਦੀ ਯੋਗਤਾ ਜਾਂ ਰਜਿਸਟ੍ਰੇਸ਼ਨ ਤੋਂ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਵਿਅਕਤੀਆਂ ਦੀ ਵੀ ਜਾਂਚ ਕੀਤੀ ਜਾਵੇ। ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਜੇਕਰ ਸੰਬੰਧਿਤ ਵਿਭਾਗ ਸਮੇਂ ਸਿਰ ਕਾਰਵਾਈ ਕਰਨ ਤਾਂ ਅਜਿਹੀਆਂ ਗਤੀਵਿਧੀਆਂ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਇਸ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਲੋੜ ਹੈ।