ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੇ ਮਸਲਿਆਂ ਨੂੰ ਹੋਰ ਲਟਕਾਉਣ ਦੀ ਬਜਾਏ ਹੱਲ ਕੀਤਾ ਜਾਣਾ ਚਾਹੀਦਾ ਹੈ - ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 21 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਸਰਕਾਰੀ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਭਾਜਪਾ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 21 ਅਤੇ 22 ਅਕਤੂਬਰ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੇ ਮਸਲਿਆਂ ਨੂੰ ਹੋਰ ਲਟਕਾਉਣ ਦੀ ਬਜਾਏ ਇਨ੍ਹਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ।
ਚੰਡੀਗੜ੍ਹ, 21 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਸਰਕਾਰੀ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਭਾਜਪਾ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 21 ਅਤੇ 22 ਅਕਤੂਬਰ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੇ ਮਸਲਿਆਂ ਨੂੰ ਹੋਰ ਲਟਕਾਉਣ ਦੀ ਬਜਾਏ ਇਨ੍ਹਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਸੱਤਾ ‘ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਗਏ ਸਨ, ਪਰ ਅੱਜ ਉਨ੍ਹਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਅਹਿਮ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਵਿਚ ਨਿਰਾਸ਼ਾ ਵਧ ਰਹੀ ਹੈ ਅਤੇ ਉਹ ਆਪਣੀਆਂ ਮੰਗਾਂ ਮਨਵਾਉਣ ਲਈ ਹੜਤਾਲ ਕਰਨ ਵਾਸਤੇ ਮਜਬੂਰ ਹੋ ਰਹੇ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਾਜ਼ਮ ਸਰਕਾਰੀ ਪ੍ਰਬੰਧ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਮੁਲਾਜ਼ਮਾਂ ਦੇ ਸੰਘਰਸ਼ ਕਾਰਨ ਸਰਕਾਰੀ ਕੰਮਕਾਜ ਅਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਲਈ ਸਰਕਾਰ ਨੂੰ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਦਾ ਰਾਹ ਅਖ਼ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਸਪੱਸ਼ਟ ਨੀਤੀ ਅਪਣਾਈ ਜਾਵੇ ਅਤੇ ਉਨ੍ਹਾਂ ਦੇ ਹੱਲ ਲਈ ਸਮਾਂਬੱਧ ਫ਼ੈਸਲੇ ਲਏ ਜਾਣ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਸਿਰਫ਼ ਭਰੋਸੇ ਦੇਣ ਦੀ ਬਜਾਏ ਠੋਸ ਕਾਰਵਾਈ ਦੀ ਲੋੜ ਹੈ। ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਦਿਆਂ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣੀ ਚਾਹੀਦੀ ਹੈ। 21 ਸੀਐਚਡੀ47 ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ।