23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੁਲਿਸ ਨੇ ਦੋ ਮੁਲਜ਼ਮਾਂ ਨੂੰ ਦੇਸੀ ਕੱਟਿਆਂ ਸਮੇਤ ਕੀਤਾ ਗ੍ਰਿਫ਼ਤਾਰ

ਐੱਸ. ਏ.

ਨਾਜਾਇਜ਼ ਅਸਲ੍ਹੇ ਸਮੇਤ ਕਾਬੂ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਅਤੇ ਇੰਸਪੈਕਟਰ ਅਮਨ ਬੈਦਵਾਣ। ਅਜੀਤ ਤਸਵੀਰ 23-10-2026
ਐੱਸ. ਏ. ਐੱਸ. ਨਗਰ, 22 ਅਕਤੂਬਰ (ਕਪਿਲ ਵਧਵਾ)- ਮੁਹਾਲੀ ਪੁਲਿਸ ਨੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਦੇਸੀ ਕੱਟੇ ਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਹਥਿਆਰ ਕਿਥੋਂ ਲੈ ਕੇ ਆਏ ਸਨ ਅਤੇ ਇਨ੍ਹਾਂ ਨੂੰ ਰੱਖਣ ਦਾ ਕੀ ਮਕਸਦ ਸੀ। ਪੁਲਿਸ ਅਨੁਸਾਰ ਐੱਸ. ਐੱਸ. ਪੀ. ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀ. ਐੱਸ. ਪੀ. (ਸ਼ਹਿਰੀ-2) ਹਰਸਿਮਰਨ ਸਿੰਘ ਬੱਲ ਦੀਆਂ ਹਦਾਇਤਾਂ ਤਹਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਥਾਣਾ ਫੇਜ਼-11 ਦੇ ਮੁੱਖ ਅਫ਼ਸਰ ਇੰਸਪੈਕਟਰ ਅਮਨ ਬੈਦਵਾਣ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਨਾਜਾਇਜ਼ ਅਸਲ੍ਹੇ ਸਮੇਤ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਆਈ. ਨਿਰਮਲ ਸਿੰਘ ਦੀ ਪੁਲਿਸ ਟੀਮ ਉਦਯੋਗਿਕ ਖੇਤਰ ਫੇਜ਼-9 ਮੁਹਾਲੀ ਵਿਖੇ ਰੇਲਵੇ ਸਟੇਸ਼ਨ ਕੱਟ ਨੇੜੇ ਮੌਜੂਦ ਸੀ। ਇਸੇ ਦੌਰਾਨ ਸ਼ੱਕ ਦੇ ਆਧਾਰ ‘ਤੇ ਸੋਹਿਤ ਸਿੰਘ (22) ਵਾਸੀ ਪਿੰਡ ਕੰਬਾਲੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਡੱਬ ‘ਚੋਂ .32 ਬੋਰ ਦਾ ਇਕ ਦੇਸੀ ਕੱਟਾ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਹੋਏ। ਇਸ ਸੰਬੰਧੀ ਪੁਲਿਸ ਨੇ ਥਾਣਾ ਫੇਜ਼-11 ਵਿਖੇ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਸੋਹਿਤ ਸਿੰਘ ਨੂੰ 20 ਅਕਤੂਬਰ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਸੀ। ਪੁੱਛਗਿੱਛ ਦੌਰਾਨ ਹੋਏ ਖੁਲਾਸੇ ਦੇ ਆਧਾਰ ‘ਤੇ ਨਿਤੀਸ਼ ਸਿੰਘ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ ਨਿਤੀਸ਼ ਸਿੰਘ ਦੀ ਨਿਸ਼ਾਨਦੇਹੀ ‘ਤੇ ਇਕ ਹੋਰ ਦੇਸੀ ਕੱਟਾ ਬਰਾਮਦ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਮੁਲਜ਼ਮਾਂ ਤੋਂ ਹਥਿਆਰਾਂ ਦੀ ਸਪਲਾਈ ਅਤੇ ਉਨ੍ਹਾਂ ਦੇ ਸੰਭਾਵੀ ਮਕਸਦ ਸੰਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮਾਮਲੇ ਦੀ ਤਫ਼ਤੀਸ਼ ਜਾਰੀ ਹੈ।
ਪਿਛਲੀ ਖ਼ਬਰ ਪਿੰਡ ਸਨੇਟਾ ਵਿਖੇ ਸਾਬਕਾ ਮੰਤਰੀ ਸਿੱਧੂ ਵਲੋਂ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ ਪਾਰਟੀ ਦੀ ਮਜ਼ਬੂਤੀ ਅਤੇ ਨਸ਼ਾ ਮੁਕਤ ਪ... ਅਗਲੀ ਖ਼ਬਰ ਜਲੰਧਰ ’ਚ ਮੁਲਾਜ਼ਮਾਂ ਦੀ ਹੜਤਾਲ ਕਾਰਨ ਦੂਸਰੇ ਦਿਨ ਵੀ ਨਹੀਂ ਚੱਲੀਆਂ ਬੱਸਾਂ, ਲੋਕ ਹੋਏ ਖੱਜਲ-ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।