24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਕੈਥਲ ਵਿਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਦੇਣ ਵਾਲਾ ਸਾਬਕਾ ਸੰਚਾਲਕ ਚੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਐੱਮ . ਬੀ . ਏ . ਪਾਸ ਮੁਲਜ਼ਮ ਮੋਬਾਈਲ ਕੰਪਨੀ ਵਿਚ ਵੀ ਕਰ ਚੁੱਕਾ ਹੈ ਨੌਕਰੀ

ਪੰਚਕੂਲਾ, 23 ਅਕਤੂਬਰ (ਕਪਿਲ)- ਪੰਚਕੂਲਾ ਵਿਚ ਚੋਰੀ ਦੀਆਂ ਵਾਰਦਾਤਾਂ ’ਤੇ ਰੋਕ ਲਗਾਉਣ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤੀ ਜਾਇਦਾਦ ਬਰਾਮਦ ਕਰਨ ਲਈ ਪੁਲਿਸ ਕਮਿਸ਼ਨਰ ਪੰਕਜ ਨੈਨ ਵਲੋਂ ਸ਼ੁਰੂ ਕੀਤੇ ਗਏ ‘ਆਪ੍ਰੇਸ਼ਨ ਹੰਟਡਾਊਨ’ ਤਹਿਤ ਪੁਲਿਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕ੍ਰਾਈਮ ਬ੍ਰਾਂਚ-3 ਪੰਚਕੂਲਾ ਦੀ ਟੀਮ ਨੇ ਪਿੰਜੌਰ ਦੀ ਸ਼ਿਵ ਕਾਲੋਨੀ ਸਥਿਤ ਇਕ ਮਕਾਨ ਵਿਚੋਂ ਨਕਦੀ, ਨਕਲੀ ਗਹਿਣੇ ਅਤੇ ਜ਼ਰੂਰੀ ਦਸਤਾਵੇਜ਼ ਚੋਰੀ ਕਰਨ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

‘ਆਪ੍ਰੇਸ਼ਨ ਹੰਟਡਾਊਨ’ ਤਹਿਤ ਕੈਥਲ ਵਿਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਦੇਣ ਵਾਲਾ ਸਾਬਕਾ ਸੰਚਾਲਕ ਪੁਲਿਸ ਹਿਰਾਸਤ ਵਿਚ। ਤਸਵੀਰ : ਕਪਿਲ 24-10-2026
ਪੰਚਕੂਲਾ, 23 ਅਕਤੂਬਰ (ਕਪਿਲ)- ਪੰਚਕੂਲਾ ਵਿਚ ਚੋਰੀ ਦੀਆਂ ਵਾਰਦਾਤਾਂ ’ਤੇ ਰੋਕ ਲਗਾਉਣ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤੀ ਜਾਇਦਾਦ ਬਰਾਮਦ ਕਰਨ ਲਈ ਪੁਲਿਸ ਕਮਿਸ਼ਨਰ ਪੰਕਜ ਨੈਨ ਵਲੋਂ ਸ਼ੁਰੂ ਕੀਤੇ ਗਏ ‘ਆਪ੍ਰੇਸ਼ਨ ਹੰਟਡਾਊਨ’ ਤਹਿਤ ਪੁਲਿਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕ੍ਰਾਈਮ ਬ੍ਰਾਂਚ-3 ਪੰਚਕੂਲਾ ਦੀ ਟੀਮ ਨੇ ਪਿੰਜੌਰ ਦੀ ਸ਼ਿਵ ਕਾਲੋਨੀ ਸਥਿਤ ਇਕ ਮਕਾਨ ਵਿਚੋਂ ਨਕਦੀ, ਨਕਲੀ ਗਹਿਣੇ ਅਤੇ ਜ਼ਰੂਰੀ ਦਸਤਾਵੇਜ਼ ਚੋਰੀ ਕਰਨ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਿਰਾਏ ਦੇ ਕਮਰੇ ਵਿਚੋਂ 18 ਹਜ਼ਾਰ ਰੁ. ਦੀ ਨਕਦੀ, ਚੋਰੀ ਨਾਲ ਸੰਬੰਧਿਤ ਗਹਿਣੇ ਅਤੇ ਜ਼ਰੂਰੀ ਦਸਤਾਵੇਜ਼ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ 39 ਸਾਲਾ ਭੀਮ ਸਿੰਘ ਵਾਸੀ ਜ਼ਿਲ੍ਹਾ ਕੈਥਲ ਹਾਲ ਵਾਸੀ ਸ਼ਿਵ ਕਾਲੋਨੀ ਪਿੰਜੌਰ ਵਜੋਂ ਹੋਈ ਹੈ। ਏ. ਸੀ. ਪੀ. ਕ੍ਰਾਈਮ ਅਮਨ ਕੁਮਾਰ ਅਨੁਸਾਰ ਪਿੰਜੌਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ 8 ਅਕਤੂਬਰ ਨੂੰ ਥਾਣਾ ਪਿੰਜੌਰ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 6 ਅਕਤੂਬਰ ਦੀ ਰਾਤ ਨੂੰ ਘਰੋਂ ਬਾਹਰ ਗਿਆ ਹੋਇਆ ਸੀ। ਅਗਲੀ ਸਵੇਰ ਜਦੋਂ ਉਸ ਨੇ ਅਲਮਾਰੀ ਦੀ ਜਾਂਚ ਕੀਤੀ ਤਾਂ ਉਸ ਵਿਚ ਰੱਖੀ ਨਕਦੀ ਅਤੇ ਨਕਲੀ ਗਹਿਣੇ ਗਾਇਬ ਸਨ। ਸ਼ਿਕਾਇਤ ਦੇ ਆਧਾਰ ’ਤੇ ਥਾਣਾ ਪਿੰਜੌਰ ਵਿਚ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 305 ਅਤੇ 331(4) ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਕ੍ਰਾਈਮ ਬ੍ਰਾਂਚ-3 ਦੇ ਇੰਚਾਰਜ ਰਾਜੇਸ਼ ਕੁਮਾਰ ਦੀ ਅਗਵਾਈ ਹੇਠਲੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਭੀਮ ਸਿੰਘ ਨੂੰ ਕਾਬੂ ਕਰ ਲਿਆ। ਡੀ. ਸੀ. ਪੀ. ਕ੍ਰਾਈਮ ਐਂਡ ਟ੍ਰੈਫ਼ਿਕ ਆਈ. ਪੀ. ਐੱਸ. ਅਮਰਿੰਦਰ ਸਿੰਘ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਸੀ। ਇਸ ਦੌਰਾਨ ਉਸ ਦੇ ਸ਼ਿਵ ਕਾਲੋਨੀ ਪਿੰਜੌਰ ਸਥਿਤ ਕਿਰਾਏ ਦੇ ਕਮਰੇ ਵਿਚੋਂ 18 ਹਜ਼ਾਰ ਰੁ. ਦੀ ਨਕਦੀ ਅਤੇ ਨਕਲੀ ਗਹਿਣੇ ਬਰਾਮਦ ਕੀਤੇ ਗਏ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਭੀਮ ਸਿੰਘ ਐੱਮ. ਬੀ. ਏ. ਪਾਸ ਹੈ ਅਤੇ ਪਹਿਲਾਂ ਕੈਥਲ ਵਿਚ ਇਕ ਨਿੱਜੀ ਕੋਚਿੰਗ ਸੈਂਟਰ ਚਲਾਉਂਦਾ ਸੀ, ਜਿਥੇ ਉਹ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਂਦਾ ਸੀ। ਇਸ ਤੋਂ ਬਾਅਦ ਉਹ ਪਿੰਜੌਰ ਵਿਚ ਕਿਰਾਏ ਦੇ ਮਕਾਨ ਵਿਚ ਰਹਿਣ ਲੱਗ ਪਿਆ ਅਤੇ ਇਕ ਮੋਬਾਈਲ ਕੰਪਨੀ ਵਿਚ ਨੌਕਰੀ ਕਰਨ ਲੱਗਾ। ਉਸ ਨੇ ਇਕ ਮਹੀਨਾ ਪਹਿਲਾਂ ਇਹ ਨੌਕਰੀ ਵੀ ਛੱਡ ਦਿੱਤੀ ਸੀ। ਪੁਲਿਸ ਨੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਪੁਲਿਸ ਕਮਿਸ਼ਨਰ ਪੰਕਜ ਨੈਨ ਨੇ ਦੱਸਿਆ ਕਿ ‘ਆਪ੍ਰੇਸ਼ਨ ਹੰਟਡਾਊਨ’ ਤਹਿਤ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹਰੇਕ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਵਿਦਿਅਕ ਯੋਗਤਾ, ਕਿੱਤੇ ਜਾਂ ਸਮਾਜਿਕ ਪਿਛੋਕੜ ਤੋਂ ਉੱਪਰ ਕਾਨੂੰਨ ਹੈ। ਅਪਰਾਧ ਵਿਚ ਸ਼ਾਮਿਲ ਪਾਏ ਜਾਣ ਵਾਲੇ ਹਰੇਕ ਵਿਅਕਤੀ ਵਿਰੁੱਧ ਸਬੂਤਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪੰਚਕੂਲਾ ਪੁਲਿਸ ਲੋਕਾਂ ਦੀ ਸੁਰੱਖਿਆ, ਉਨ੍ਹਾਂ ਦੀ ਜਾਇਦਾਦ ਦੀ ਰਾਖੀ ਅਤੇ ਸ਼ਹਿਰ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਅਹਿਮ ਮੀਟਿੰਗ ਅੱਜ-ਮੁੰਧੋਂ/ਸ਼ਾਂਟੂ ਅਗਲੀ ਖ਼ਬਰ ਪ੍ਰੇਮ ਸਿੰਘ ਰਾਮਪੁਰੀਆ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।