ਭਾਜਪਾ ਆਗੂ ਬੰਨੀ ਸੰਧੂ ਵਲੋਂ ਦਾਣਾ ਮੰਡੀ ਲਾਲੜੂ ਦਾ ਦੌਰਾ
ਲਾਲੜੂ, 24 ਅਕਤੂਬਰ (ਰਾਜਬੀਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਵਲੋਂ ਅੱਜ ਦਾਣਾ ਮੰਡੀ ਲਾਲੜੂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਬੰਨੀ ਸੰਧੂ ਨੇ ਦੋਸ਼ ਲਗਾਇਆ ਕਿ ਲਾਲੜੂ ਅਨਾਜ ਮੰਡੀ ‘ਚ ਪਿਛਲੇ 23 ਦਿਨਾਂ ਤੋਂ ਝੋਨੇ ਦੀ ਲਿਫ਼ਟਿੰਗ ਨਹੀਂ ਹੋ ਰਹੀ, ਜਿਸ ਕਾਰਨ ਇਥੇ ਹਜ਼ਾਰਾਂ ਕੁਇੰਟਲ ਝੋਨੇ ਦੇ ਢੇਰ ਲੱਗੇ ਹੋਏ ਹਨ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਜੀਤ ਡੈਸਕ
25-10-2026