25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਵੇਰੇ - ਸ਼ਾਮ ਲਗਦੇ ਜਾਮ , ਟੁੱਟੀਆਂ ਸੜਕਾਂ , ਸੀਵਰੇਜ ਦੀ ਸਮੱਸਿਆ ਤੇ ਪੀਣ ਵਾਲੇ ਪਾਣੀ ਦੇ ਸੰਕਟ ਨਾਲ ਲੋਕਾਂ ਦਾ ਜਿਉਣਾ ਮੁਹਾਲ

ਖਰੜ, 24 ਅਕਤੂਬਰ (ਅ. ਬ.)

ਅਜੀਤ ਡੈਸਕ 25-10-2026
ਖਰੜ, 24 ਅਕਤੂਬਰ (ਅ.ਬ.) - 10 ਸਾਲਾਂ ਦੌਰਾਨ ‘ਆਪ’ ਦੇ ਦੋ ਵਿਧਾਇਕਾਂ ਦੀ ਨੁਮਾਇੰਦਗੀ ਦੇ ਬਾਵਜੂਦ ਖਰੜ ਦੇ ਵਸਨੀਕਾਂ ਨੂੰ ਜੇਕਰ ਟੁੱਟੀਆਂ ਸੜਕਾਂ, ਸੀਵਰੇਜ ਸਮੱਸਿਆ, ਪਾਣੀ ਸੰਕਟ ਅਤੇ ਪਾਰਕਿੰਗ ਵਰਗੀਆਂ ਮੁੱਢਲੀਆਂ ਸਹੂਲਤਾਂ ਲਈ ਜੂਝਣਾ ਪੈ ਰਿਹਾ ਹੈ ਤਾਂ ਸਰਕਾਰ ਨੂੰ ਲੋਕ ਕਚਹਿਰੀ ਵਿੱਚ ਜਵਾਬਦੇਹ ਹੋਣਾ ਹੀ ਪਵੇਗਾ। ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਸਟੇਟ ਮੀਡੀਆ ਹੈੱਡ ਅਤੇ ਖ਼ਰੜ ਹਲਕੇ ਦੇ ਮੁੱਖ ਸੇਵਾਦਾਰ ਵਿਨੀਤ ਜੋਸ਼ੀ ਦੇ ਹਨ। ਵਿਨੀਤ ਜੋਸ਼ੀ ਨੇ ਕਿਹਾ ਕਿ ਖਰੜ ਵਿੱਚ ਕਾਲੋਨੀਆਂ ਦਾ ਬੇ-ਤਰਤੀਬਾ ਵਿਸਥਾਰ ਤੇਜ਼ੀ ਨਾਲ ਹੋ ਰਿਹਾ ਹੈ, ਪਰ ਸਵਾਲ ਇਹ ਹੈ ਕਿ ਕੀ ਇਸ ਦੇ ਨਾਲ ਸੜਕਾਂ, ਸੀਵਰੇਜ, ਪਾਣੀ ਦੀ ਸਪਲਾਈ ਅਤੇ ਪਾਰਕਿੰਗ ਲਈ ਲੋੜੀਂਦੀ ਯੋਜਨਾਬੰਦੀ ਵੀ ਕੀਤੀ ਗਈ ਹੈ? ਸਵੇਰੇ ਅਤੇ ਸ਼ਾਮ ਨੂੰ ਲੱਗਣ ਵਾਲੇ ਟ੍ਰੈਫਿਕ ਜਾਮ ਨੌਕਰੀਪੇਸ਼ਾ ਲੋਕਾਂ ਲਈ ਸਿਰਦਰਦੀ ਬਣਦੇ ਹਨ। ਲੋਕਾਂ ਦਾ ਕੀ ਕਸੂਰ ਹੈ ਕਿ ਉਨ੍ਹਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਆਪਣਾ ਕੀਮਤੀ ਸਮਾਂ ਬਰਬਾਦ ਕਰਨਾ ਪੈਂਦਾ ਹੈ? ਉਨ੍ਹਾਂ ਸਵਾਲ ਕੀਤਾ ਕਿ ਧੜਾਧੜ ਵਧ ਰਹੀਆਂ ਕਾਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਕੌਣ ਮੁਹੱਈਆ ਕਰਵਾਏਗਾ? ਵਧਦੀ ਆਬਾਦੀ ਦੇ ਮੁਕਾਬਲੇ ਸੜਕਾਂ ਦੀ ਸਮਰੱਥਾ ਵਧਾਉਣ, ਸੀਵਰੇਜ ਪ੍ਰਣਾਲੀ ਸੁਧਾਰਨ ਅਤੇ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਲਈ ਸਰਕਾਰ ਨੇ ਕੀ ਠੋਸ ਕਦਮ ਚੁੱਕੇ ਹਨ? ਇਹ ਅਜਿਹੇ ਸਵਾਲ ਹਨ, ਜਿਨ੍ਹਾਂ ਦੇ ਜਵਾਬ ਖ਼ਰੜ ਹਲਕੇ ਦਾ ਹਰ ਵਾਸ਼ਿੰਦਾ ਜਾਣਨਾ ਚਾਹੁੰਦਾ ਹੈ। ਵਿਨੀਤ ਜੋਸ਼ੀ ਨੇ ਕਿਹਾ ਕਿ ਸ਼ਹਿਰ ਸਿਰਫ਼ ਕਲੋਨੀਆਂ ਵਸਾਉਣ ਨਾਲ ਨਹੀਂ ਬਣਦਾ, ਉਸ ਲਈ ਮੁੱਢਲੀਆਂ ਸਹੂਲਤਾਂ ਦਾ ਪ੍ਰਬੰਧ ਕਰਨਾ ਪੈਂਦਾ ਹੈ, ਲੋਕਾਂ ਨੂੰ ਬਿਹਤਰ ਜੀਵਨ ਦੇਣ ਵਾਲਾ ਬੁਨਿਆਦੀ ਢਾਂਚਾ ਤਿਆਰ ਕਰਨਾ ਵੀ ਜ਼ਰੂਰੀ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਭਰ ਵਿੱਚ ਲੋਕ ਭਾਰਤੀ ਜਨਤਾ ਪਾਰਟੀ ਨੂੰ ਆਸ ਦੀ ਨਜ਼ਰ ਨਾਲ ਦੇਖ ਰਹੇ ਹਨ, ਅਤੇ ਡਬਲ-ਇੰਜਣ ਸਰਕਾਰ ਬਣਾਉਣ ਦੀ ਤਿਆਰੀ ਕਰ ਰਹੇ ਹਨ, ਉਸੇ ਤਰ੍ਹਾਂ ਖ਼ਰੜ ਦੇ ਲੋਕ ਵੀ ਆਪਣੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਭਾਜਪਾ ਨੂੰ ਬਦਲ ਵਜੋਂ ਚੁਣਨਗੇ।
ਪਿਛਲੀ ਖ਼ਬਰ ਮਾਈਨਿੰਗ ਵਿਭਾਗ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਅਗਲੀ ਖ਼ਬਰ ਭਾਜਪਾ ਆਗੂ ਬੰਨੀ ਸੰਧੂ ਵਲੋਂ ਦਾਣਾ ਮੰਡੀ ਲਾਲੜੂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।