24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਚੇਅਰਮੈਨ ਗੋਲਡੀ ਵਲੋਂ ਪਿੰਡ ਕਰੌਰਾਂ, ਸਿਊਂਕ, ਬਦਰਪੁਰ ਤੇ ਹਸਨਪੁਰ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮਾਜਰੀ, 24 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਹਲਕਾ ਖਰੜ ਦੇ ਪਿੰਡ ਕਰੌਰਾਂ, ਸਿਊਂਕ, ਬਦਰਪੁਰ ਅਤੇ ਹਸਨਪੁਰ ਵਿਖੇ ਕੁੱਲ 61 ਲੱਖ ਰੁ. ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।

ਅਜੀਤ ਡੈਸਕ 25-10-2026
ਮਾਜਰੀ, 24 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਹਲਕਾ ਖਰੜ ਦੇ ਪਿੰਡ ਕਰੌਰਾਂ, ਸਿਊਂਕ, ਬਦਰਪੁਰ ਅਤੇ ਹਸਨਪੁਰ ਵਿਖੇ ਕੁੱਲ 61 ਲੱਖ ਰੁ. ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਪਿੰਡਾਂ ‘ਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਡਾਂ, ਸਿੱਖਿਆ, ਪਾਣੀ ਦੀ ਸਪਲਾਈ ਅਤੇ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਪਿੰਡ ਕਰੌਰਾਂ ਵਿਖੇ ਸ਼ਮਸ਼ਾਨਘਾਟ ਅਤੇ ਨੌਜਵਾਨਾਂ ਲਈ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਵਾਟਰ ਟੈਂਕਰ ਮੁਹੱਈਆ ਕਰਵਾਉਣ ਅਤੇ ਗੰਦੇ ਪਾਣੀ ਦੀ ਨਿਕਾਸੀ ਨਾਲ ਸੰਬੰਧਿਤ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਕਾਸ ਕਾਰਜਾਂ ‘ਤੇ 20.75 ਲੱਖ ਰੁ. ਖ਼ਰਚ ਕੀਤੇ ਜਾਣਗੇ। ਇਸੇ ਤਰ੍ਹਾਂ ਪਿੰਡ ਸਿਊਂਕ ਵਿਖੇ ਬੱਸ ਸਟੈਂਡ ‘ਤੇ ਪਾਏ ਗਏ ਸ਼ੈੱਡ ਤੇ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ ਅਤੇ ਨਾਲ ਹੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਕਾਰਜਾਂ ‘ਤੇ 12.25 ਲੱਖ ਰੁ. ਦੀ ਲਾਗਤ ਆਵੇਗੀ। ਇਸੇ ਤਰ੍ਹਾਂ ਪਿੰਡ ਬਦਰਪੁਰ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਗਿਆ, ਜਦਕਿ ਲਾਇਬ੍ਰੇਰੀ ਬਣਾਉਣ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਕਾਸ ਕਾਰਜਾਂ ‘ਤੇ 15 ਲੱਖ ਰੁ. ਖ਼ਰਚ ਕੀਤੇ ਜਾਣਗੇ। ਇਨ੍ਹਾਂ ਵਿਕਾਸ ਕਾਰਜਾਂ ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਪੜ੍ਹਾਈ ਲਈ ਬਿਹਤਰ ਸਹੂਲਤਾਂ ਮਿਲਣ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ‘ਚ ਵੀ ਸੁਧਾਰ ਹੋਣ ਦੀ ਆਸ ਹੈ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਰਘਵੀਰ ਸਿੰਘ ਮੋਦੀ, ਬੀ. ਡੀ. ਪੀ. ਓ. ਮਹਿਕਮੀਤ ਸਿੰਘ, ਪਿੰਡ ਕਰੌਰਾਂ ਦੀ ਸਰਪੰਚ ਦੇਸ਼ੋ ਦੇਵੀ, ਪਿੰਡ ਸਿਊਂਕ ਦੀ ਸਰਪੰਚ ਸੁਖਵਿੰਦਰ ਕੌਰ, ਪਿੰਡ ਬਦਰਪੁਰ ਦੀ ਸਰਪੰਚ ਕਿਰਨਦੀਪ ਕੌਰ, ਪਿੰਡ ਹਸਨਪੁਰ ਦੇ ਸਰਪੰਚ ਅਮਰੀਕ ਸਿੰਘ, ਸੈਕਟਰੀ ਸੁਖਵਿੰਦਰ ਸਿੰਘ, ਯਾਦਵਿੰਦਰ ਸਿੰਘ ਤੇ ਜਗਮੋਹਨ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਤਾਰਾਪੁਰ ਮਾਜਰੀ ਦੇ ਸਰਪੰਚ ਅਤੇ ਹੋਰਨਾਂ ਮੁਹਤਬਰਾਂ ਵਲੋਂ ਕਾਂਗਰਸੀ ਆਗੂ ਵਿਜੇ ਸ਼ਰਮਾ ਟਿੰਕੂ ਨਾਲ ਮੁਲਾਕਾਤ ਅਗਲੀ ਖ਼ਬਰ ਪਿੰਡ ਲਖਨੌਰ ਤੋਂ 15 ਸਾਲਾ ਨਾਬਾਲਗ ਲੜਕੀ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।