24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਰੰਟ ਲੱਗਣ ਨਾਲ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਚਾਰਾਜੋਈ ਕਰਾਂਗਾ-ਬੰਨੀ ਕੰਗ

ਖਰੜ, 24 ਅਕਤੂਬਰ (ਜੰਡਪੁਰੀ)-ਬੀਤੇ ਦਿਨੀਂ ਪਿੰਡ ਮੱਛਲੀ ਕਲਾਂ ਵਿਖੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਜਾ ਪਏ ਨੌਜਵਾਨ ਸਮਰਪ੍ਰੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ ਵਲੋਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਬੰਨੀ ਕੰਗ ਨੇ ਦੱਸਿਆ ਕਿ ਉਨ੍ਹਾਂ ਵਲੋਂ ਘਟਨਾ ਵਾਲੀ ਥਾਂ ‘ਤੇ ਜਾ ਕੇ ਬਿਜਲੀ ਦੀਆਂ ਲਮਕਦੀਆਂ ਤਾਰਾਂ ਸੰਬੰਧੀ ਜਾਇਜ਼ਾ ਲਿਆ ਗਿਆ।

ਅਜੀਤ ਡੈਸਕ 25-10-2026
ਖਰੜ, 24 ਅਕਤੂਬਰ (ਜੰਡਪੁਰੀ)-ਬੀਤੇ ਦਿਨੀਂ ਪਿੰਡ ਮੱਛਲੀ ਕਲਾਂ ਵਿਖੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਜਾ ਪਏ ਨੌਜਵਾਨ ਸਮਰਪ੍ਰੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ ਵਲੋਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਬੰਨੀ ਕੰਗ ਨੇ ਦੱਸਿਆ ਕਿ ਉਨ੍ਹਾਂ ਵਲੋਂ ਘਟਨਾ ਵਾਲੀ ਥਾਂ ‘ਤੇ ਜਾ ਕੇ ਬਿਜਲੀ ਦੀਆਂ ਲਮਕਦੀਆਂ ਤਾਰਾਂ ਸੰਬੰਧੀ ਜਾਇਜ਼ਾ ਲਿਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਪਿੰਡ ਦੇ ਲੋਕਾਂ ਨੇ ਕਈ ਵਾਰੀ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਨ੍ਹਾਂ ਤਾਰਾਂ ਨੂੰ ਠੀਕ ਕਰਨ ਲਈ ਸ਼ਿਕਾਇਤਾਂ ਦਿੱਤੀਆਂ ਸਨ, ਪਰ ਬਿਜਲੀ ਵਿਭਾਗ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਇਹ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਬਿਜਲੀ ਵਿਭਾਗ ਤੋਂ ਮੁਆਵਜ਼ਾ ਦਿਵਾਉਣ ਲਈ ਚਾਰਾਜੋਈ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਸਿੰਘ ਟੋਡਰਮਾਜਰਾ, ਬਹਾਦਰ ਸਿੰਘ ਝੰਜੇੜੀ, ਦਲੀਪ ਸਿੰਘ ਬਾਜਵਾ, ਅਮਨ ਝੰਜੇੜੀ, ਸੋਨੂੰ ਝੰਜੇੜੀ, ਸੰਤ ਸਿੰਘ ਮੱਛਲੀ ਕਲਾਂ ਤੇ ਲਾਭ ਸਿੰਘ ਮੱਛਲੀ ਕਲਾਂ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕੁਰਾਲੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਹੋਈ ਭਰਵੀਂ ਮੀਟਿੰਗ ਅਗਲੀ ਖ਼ਬਰ ਪਿੰਡ ਤਾਰਾਪੁਰ ਮਾਜਰੀ ਦੇ ਸਰਪੰਚ ਅਤੇ ਹੋਰਨਾਂ ਮੁਹਤਬਰਾਂ ਵਲੋਂ ਕਾਂਗਰਸੀ ਆਗੂ ਵਿਜੇ ਸ਼ਰਮਾ ਟਿੰਕੂ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।