27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸ੍ਰੋਤ - ਵਿਧਾਇਕ ਰੰਧਾਵਾ

ਜ਼ੀਰਕਪੁਰ, 26 ਅਕਤੂਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਦੇ ਵਾ. ਨੰ.

ਜ਼ੀਰਕਪੁਰ ਵਿਖੇ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਅੱਗੇ ਨਤਮਸਤਕ ਹੁੰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਤਸਵੀਰ : ਹੈਪੀ ਪੰਡਵਾਲਾ 27-10-2026
ਜ਼ੀਰਕਪੁਰ, 26 ਅਕਤੂਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਦੇ ਵਾ. ਨੰ. 15 ਵਿਖੇ ਨਵੇਂ ਬਣੇ ਭਗਵਾਨ ਵਾਲਮੀਕਿ ਭਵਨ ਵਿਖੇ ਅੱਜ ਰਾਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ‘ਚ ਇਲਾਕੇ ਭਰ ਤੋਂ ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਇਲਾਕਾ ਨਿਵਾਸੀਆਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸ੍ਰੋਤ ਹਨ। ਉਨ੍ਹਾਂ ਵਲੋਂ ਰਚਿਤ ਮਹਾਨ ਗ੍ਰੰਥ ਰਾਮਾਇਣ ਸਾਨੂੰ ਸਚਾਈ, ਮਰਿਆਦਾ, ਧਰਮ ਤੇ ਨੇਕੀ ਦੇ ਮਾਰਗ ‘ਤੇ ਚੱਲਣ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ‘ਚੋਂ ਨਫ਼ਰਤ ਅਤੇ ਭੇਦਭਾਵ ਨੂੰ ਦੂਰ ਕਰਕੇ ਆਪਸੀ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨਾ ਹੀ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਹੈ। ਅੰਤ ‘ਚ ਪ੍ਰਬੰਧਕਾਂ ਵਲੋਂ ਵਿਧਾਇਕ ਰੰਧਾਵਾ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਤਰੱਕੀ , ਵਾਤਾਵਰਨ ਦੀ ਸੰਭਾਲ ਤੇ ਸਮਾਜ ਦੀ ਬਿਹਤਰੀ ਲਈ ਜ਼ਿੰਮੇਵਾਰੀ ਨਿਭਾਉਣ ਦਾ ਦਿੱਤਾ... ਅਗਲੀ ਖ਼ਬਰ ਚੋਰੀ ਦੇ ਮਾਮਲੇ ’ ਚ ਨਾਬਾਲਗ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।