ਸਰਕਾਰਾਂ ਕਿਸਾਨਾਂ ਦੀਆਂ ਸਹਿਕਾਰੀ ਸੁਸਾਇਟੀਆਂ ਨੂੰ ਖ਼ਤਮ ਕਰਨ ਲਈ ਵਧਾ ਰਹੀਆਂ ਕਦਮ : ਸੰਯੁਕਤ ਕਿਸਾਨ ਮੋਰਚਾ
ਚੰਡੀਗੜ੍ਹ, 26 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ) - ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਨੇ ਦੋਸ਼ ਲਾਇਆ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਕਿਸਾਨਾਂ ਨਾਲ ਸੰਬੰਧਿਤ ਸਹਿਕਾਰੀ ਸੁਸਾਇਟੀਆਂ ਨੂੰ ਖ਼ਤਮ ਕਰਨ ’ਤੇ ਤੁਲੀਆਂ ਹੋਈਆਂ ਹਨ ਅਤੇ ਇਸ ਦੀ ਸਪਸ਼ਟ ਉਦਾਹਰਨ ਹੈ ਕਿ ਸਰਕਾਰ ਵਲੋਂ ਸਹਿਕਾਰੀ ਸੁਸਾਇਟੀਆਂ ਤੋਂ ਕਰਜ਼ੇ ਲੈਣ ਸੰਬੰਧੀ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਿਆਂ 28 ਅਕਤੂਬਰ ਨੂੰ ਫ਼ਿਰੋਜ਼ਪੁਰ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ।
ਅਜੀਤ ਡੈਸਕ
27-10-2026