‘ ਆਪ ’ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ - ਪਰਮਿੰਦਰ ਗੋਲਡੀ ਫੁੱਟਬਾਲ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ
ਕੁਰਾਲੀ, 25 ਅਕਤੂਬਰ (ਹਰਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖਰੜ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਸਥਾਨਕ ਖਾਲਸਾ ਸਕੂਲ ’ਚ ਖਾਲਸਾ ਵਾਰੀਅਰ ਫੁੱਟਬਾਲ ਵਿੰਗ ਅਧੀਨ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ ਨੂੰ ਅੰਡਰ 14 ਤੇ ਅੰਡਰ 17 ਸਾਲ ਵਰਗ ਦੇ ਖਿਡਾਰੀਆਂ ਖੇਡ ਕਿੱਟਾਂ ਵੰਡਣ ਦੌਰਾਨ ਕੀਤਾ ਗਿਆ।
ਅਜੀਤ ਡੈਸਕ
28-10-2026