30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦਸਤਾਵੇਜ਼ ਤੇ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਬਰਾਮਦ

ਚੰਡੀਗੜ੍ਹ, 28 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਸੈਕਟਰ-17 ਥਾਣੇ ਵਿਚ ਦਰਜ ਝਪਟਮਾਰੀ ਦੇ ਮਾਮਲੇ ਨੂੰ ਸੁਲਝਾਉਂਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿਕਾਸ ਉਰਫ਼ ਮੋਟਾ ਉਰਫ਼ ਜ਼ਹਰ (26), ਸਾਗਰ (26) ਅਤੇ ਗਗਨਦੀਪ ਸੈਣੀ (38) ਵਜੋਂ ਹੋਈ ਹੈ।

ਅਜੀਤ ਡੈਸਕ 29-10-2026
ਚੰਡੀਗੜ੍ਹ, 28 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਸੈਕਟਰ-17 ਥਾਣੇ ਵਿਚ ਦਰਜ ਝਪਟਮਾਰੀ ਦੇ ਮਾਮਲੇ ਨੂੰ ਸੁਲਝਾਉਂਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿਕਾਸ ਉਰਫ਼ ਮੋਟਾ ਉਰਫ਼ ਜ਼ਹਰ (26), ਸਾਗਰ (26) ਅਤੇ ਗਗਨਦੀਪ ਸੈਣੀ (38) ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 21 ਹਜ਼ਾਰ ਰੁਪਏ ਦੀ ਨਕਦੀ, ਦਸਤਾਵੇਜ਼ ਅਤੇ ਵਾਰਦਾਤ ਵਿਚ ਵਰਤਿਆ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਨਵਾਂਗਰਾਓ ਵਾਸੀ ਬਜ਼ੁਰਗ ਦੀ ਸ਼ਿਕਾਇਤ ’ਤੇ 15 ਅਕਤੂਬਰ ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਜਦੋਂ ਉਹ ਦੁੱਧ ਸਪਲਾਈ ਕਰਕੇ ਸੈਕਟਰ 22ਏ ਤੋਂ 22ਡੀ ਵੱਲ ਪੈਦਲ ਜਾ ਰਿਹਾ ਸੀ ਤਾਂ ਕਰੀਬ ਸਵੇਰੇ ਕਰੀਬ 11:47 ਵਜੇ ਉਸ ਕੋਲੋਂ 74 ਹਜ਼ਾਰ ਰੁਪਏ ਦੀ ਨਕਦੀ ਵਾਲਾ ਬੈਗ ਝਪਟ ਲਿਆ ਗਿਆ। ਇਸ ਮਾਮਲੇ ਵਿਚ ਜਾਂਚ ਦੌਰਾਨ ਵਿਕਾਸ ਅਤੇ ਸਾਗਰ ਨੂੰ 27 ਅਕਤੂਬਰ, ਜਦਕਿ ਗਗਨਦੀਪ ਨੂੰ 28 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ।ਪੁਲਿਸ ਨੇ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ ’ਤੇ ਨਕਦੀ ਅਤੇ ਦਸਤਾਵੇਜ਼ ਬਰਾਮਦ ਕੀਤੇ। ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪੁਲਿਸ ਅਨੁਸਾਰ ਵਿਕਾਸ ਅਤੇ ਗਗਨਦੀਪ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਸਾਗਰ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ। ਤਿੰਨਾਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਵਿਰੁੱਧ’ ਦੇ 606ਵੇਂ ਦਿਨ 20.2 ਕਿਲੋ ਹੈਰੋਇਨ ਸਮੇਤ 147 ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਐਕਸਿਸ ਮੈਕਸ ਲਾਈਫ ਵਲੋਂ ਟਾਟਾ ਡਿਜੀਟਲ ਦੀ ਕੰਪਨੀ ਨਾਲ ਸਾਂਝੇਦਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।