ਰਤਵਾੜਾ ਸਾਹਿਬ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
ਮਾਜਰੀ, 28 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਵਿਦਿਆਰਥੀਆ ਦੁਆਰਾ ਸ਼ਬਦ ਗਾਇਨ ਕੀਤਾ ਗਿਆ।
ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਵਿਦਿਆਰਥੀ। ਤਸਵੀਰ : ਕੁਲਵੰਤ ਸਿੰਘ ਧੀਮਾਨ
29-10-2026