30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੰਜਾਬ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ’ ਚ ਫੇਲ੍ਹ - ਨਿਰਮੈਲ ਸਿੰਘ ਜੌਲਾ

ਲਾਲੜੂ, 29 ਅਕਤੂਬਰ (ਰਾਜਬੀਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣੀਆਂ ਜਾਨਾਂ ਗੁਆ ਰਹੀ ਹੈ, ਜਿਸ ਕਾਰਨ ਲੋਕਾਂ ਦੇ ਘਰਾਂ ਵਿਚ ਸੱਥਰ ਵਿਛ ਰਹੇ ਹਨ।

ਅਜੀਤ ਡੈਸਕ 30-10-2026
ਲਾਲੜੂ, 29 ਅਕਤੂਬਰ (ਰਾਜਬੀਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣੀਆਂ ਜਾਨਾਂ ਗੁਆ ਰਹੀ ਹੈ, ਜਿਸ ਕਾਰਨ ਲੋਕਾਂ ਦੇ ਘਰਾਂ ਵਿਚ ਸੱਥਰ ਵਿਛ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਬਾਵਜੂਦ ਨਸ਼ਿਆਂ ਦੀ ਸਪਲਾਈ ’ਤੇ ਕੋਈ ਰੋਕ ਨਹੀਂ ਲੱਗ ਰਹੀ ਹੈ। ਜੌਲਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਦਿਨ-ਦਿਹਾੜੇ ਗੋਲੀਆਂ ਚੱਲਣ ਦੀਆਂ ਘਟਨਾਵਾਂ ਵਿਚ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਦੀ ਕਾਰਗੁਜਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। 29ਐਮਓਐਚ23 ਨਿਰਮੈਲ ਸਿੰਘ ਜੌਲਾ।
ਪਿਛਲੀ ਖ਼ਬਰ ਮੁੱਲਾਂਪੁਰ ਏਅਰ ਫੋਰਸ ਸਟੇਸ਼ਨ ਨੇੜਿਓਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਦਾ 282ਵਾਂ ਦਿਨ ਪੰਜਾਬ ਪੁਲਿਸ ਵਲੋਂ 528 ਥਾਈਂ ਛਾਪੇਮਾਰੀ, 188 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।