31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਡੇਰਾਬੱਸੀ ਪੁਲਿਸ ਵਲੋਂ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਡੇਰਾਬੱਸੀ, 30 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਅਤੇ ਨਿਸ਼ਾਨਦੇਹੀ ‘ਤੇ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਨ ਉਪਰੰਤ ਕੀਤੀ ਪੁੱਛਗਿੱਛ ਦੌਰਾਨ ਦੂਜੇ ਮੋਟਰਸਾਈਕਲ ਦੀ ਬਰਾਮਦਗੀ ਹੋਈ ਹੈ।

ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਮੁਲਜ਼ਮ ਪੁਲਿਸ ਦੀ ਹਿਰਾਸਤ ਵਿਚ। ਤਸਵੀਰ : ਰਣਬੀਰ ਸਿੰਘ ਪੜ੍ਹੀ 31-10-2026
ਡੇਰਾਬੱਸੀ, 30 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਅਤੇ ਨਿਸ਼ਾਨਦੇਹੀ ‘ਤੇ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਨ ਉਪਰੰਤ ਕੀਤੀ ਪੁੱਛਗਿੱਛ ਦੌਰਾਨ ਦੂਜੇ ਮੋਟਰਸਾਈਕਲ ਦੀ ਬਰਾਮਦਗੀ ਹੋਈ ਹੈ। ਜਾਣਕਾਰੀ ਦਿੰਦਿਆਂ ਮੁਬਾਰਿਕਪੁਰ ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ 27 ਅਕਤੂਬਰ ਨੂੰ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਬਾਰਿਕਪੁਰ ਵਿਖੇ ਪੁਰਾਣੀ ਅੰਬਾਲਾ-ਕਾਲਕਾ ਸੜਕ ‘ਤੇ ਘੱਗਰ ਪੁਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਢਕੌਲੀ ਵਾਲੇ ਪਾਸਿਓਂ ਮੋਟਰਸਾਈਕਲ ‘ਤੇ ਆ ਰਹੇ ਇਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਜਾਂਚ ਕੀਤੀ ਗਈ। ਪੁਲਿਸ ਅਨੁਸਾਰ ਉਸ ਕੋਲੋਂ ਕਾਲੇ ਰੰਗ ਦਾ ਸਪਲੈਂਡਰ ਪਲੱਸ ਮੋਟਰਸਾਈਕਲ ਬਰਾਮਦ ਹੋਇਆ, ਜੋ ਚੋਰੀ ਦਾ ਪਾਇਆ ਗਿਆ। ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਪਛਾਣ ਰਾਜੇਸ਼ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਰਾਮਦਾਸੀਆ ਮੁਹੱਲਾ ਡੇਰਾਬੱਸੀ ਵਜੋਂ ਹੋਈ। ਇਸ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ। ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਵਿਚ ਉਸ ਦੀ ਨਿਸ਼ਾਨਦੇਹੀ ‘ਤੇ ਕਾਲੇ ਰੰਗ ਦਾ ਇਕ ਹੋਰ ਹੌਂਡਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਦੋਵੇਂ ਮੋਟਰਸਾਈਕਲ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮੁਲਜ਼ਮ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬਰਾਮਦ ਮੋਟਰਸਾਈਕਲਾਂ ਦੀ ਚੋਰੀ ਸੰਬੰਧੀ ਹੋਰ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੀ.ਬੀ.ਐੱਸ.ਈ. ਨੌਰਥ ਜ਼ੋਨ-2 ਸਕੇਟਿੰਗ ਚੈਂਪੀਅਨਸ਼ਿਪ ’ਚ ਸਾਈਆਸ਼ਵੀ ਜੋਸ਼ੀ ਨੇ ਸੋਨ ਅਤੇ ਕਾਂਸੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਡਾਬਰ ਰੀਅਲ ਨੇ ਇਸ ਦੀਵਾਲੀ ’ਤੇ ਇੱਕ ਨਵੀਂ ਮੁਹਿੰਮ ‘ਰੀਅਲ ਬੌਂਡਸ ਵਿਦ ਰੀਅਲ ਗ੍ਰੀਟਿੰਗਸ’ ਕੀਤੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।