31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਰੰਧਾਵਾ ਨੇ 24 ਘੰਟੇ ਚੱਲ ਰਹੀ ਸੀ.ਐੱਚ.ਸੀ. ਲਾਲੜੂ ਦਾ ਲਿਆ ਜਾਇਜ਼ਾ

ਲਾਲੜੂ, 30 ਅਕਤੂਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੀ. ਐਚ.

ਅਜੀਤ ਡੈਸਕ 31-10-2026
ਲਾਲੜੂ, 30 ਅਕਤੂਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੀ.ਐਚ.ਸੀ. ਲਾਲੜੂ ਵਿਖੇ ਪਹੁੰਚ ਕੇ ਡਾਕਟਰਾਂ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਕੇਂਦਰ ਵਿਖੇ 24 ਘੰਟੇ ਸਿਹਤ ਸੇਵਾਵਾਂ ਸ਼ੁਰੂ ਹੋਣ ਤੋਂ ਬਾਅਦ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਡਾਕਟਰਾਂ ਨਾਲ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਸੰਬੰਧੀ ਵਿਚਾਰ-ਵਟਾਂਦਰਾ ਵੀ ਕੀਤਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਲਾਲੜੂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸੀ. ਐਚ. ਸੀ. ਲਾਲੜੂ ਵਿਖੇ 24 ਘੰਟੇ ਸਿਹਤ ਸੇਵਾਵਾਂ ਉਪਲੱਬਧ ਹੋਣ। ਲੋਕਾਂ ਦੀ ਇਸ ਲੋੜ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਵਲੋਂ ਕੀਤਾ ਗਿਆ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਐਮਰਜੈਂਸੀ ਸਮੇਤ ਲੋੜ ਪੈਣ ’ਤੇ ਸਿਹਤ ਸੇਵਾਵਾਂ ਲਈ ਵਧੇਰੇ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਕਾਰੀ ਸਿਹਤ ਕੇਂਦਰਾਂ ਨੂੰ ਬਿਹਤਰ ਬਣਾਉਣਾ ਅਤੇ ਆਮ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਲੋਕਾਂ ਦੀਆਂ ਲੋੜਾਂ ਅਨੁਸਾਰ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਦਿਖਾਉਣਾ ਹੈ।
ਪਿਛਲੀ ਖ਼ਬਰ ਰਤਵਾੜਾ ਸਾਹਿਬ ਵਿਖੇ ਚਾਰ ਰੋਜ਼ਾ ਸਮਾਗਮ ਦਾ ਪਹਿਲਾ ਦਿਨ ਸਮੂਹ ਸਿੰਘਾਂ ਸ਼ਹੀਦਾਂ ਨੂੰ ਰਿਹਾ ਸਮਰਪਿਤ ਅਗਲੀ ਖ਼ਬਰ ਸੀ.ਬੀ.ਐੱਸ.ਈ. ਨੌਰਥ ਜ਼ੋਨ-2 ਸਕੇਟਿੰਗ ਚੈਂਪੀਅਨਸ਼ਿਪ ’ਚ ਸਾਈਆਸ਼ਵੀ ਜੋਸ਼ੀ ਨੇ ਸੋਨ ਅਤੇ ਕਾਂਸੀ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।