01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਦੀ ਅੰਤਰਿਮ ਜ਼ਮਾਨਤ ਮਨਜ਼ੂਰ

ਐੱਸ. ਏ.

ਅਜੀਤ ਡੈਸਕ 01-11-2026
ਐੱਸ. ਏ. ਐੱਸ. ਨਗਰ, 31 ਅਕਤੂਬਰ (ਕਪਿਲ ਵਧਵਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਮੁਹਾਲੀ ਸਥਿਤ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਲੋਂ ਅੱਜ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ। ਅਦਾਲਤ ਨੇ ਇਹ ਰਾਹਤ ਜਾਂਚ ਵਿਚ ਸਹਿਯੋਗ ਦੇਣ ਅਤੇ ਵਿਜੀਲੈਂਸ ਵਲੋਂ ਜਾਂਚ ਪੂਰੀ ਕਰਕੇ ਅੰਤਿਮ ਚਾਰਜਸ਼ੀਟ ਦਾਖ਼ਲ ਕਰਨ ਦੇ ਮੱਦੇਨਜ਼ਰ ਦਿੱਤੀ ਹੈ। ਹਾਸਿਲ ਜਾਣਕਾਰੀ ਅਨੁਸਾਰ ਗਜਪਤ ਸਿੰਘ ਗਰੇਵਾਲ ਵਲੋਂ ਫਰਵਰੀ 2026 ਵਿਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ‘ਤੇ ਸੁਣਵਾਈ ਕਰਦਿਆਂ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ 10 ਅਪ੍ਰੈਲ ਨੂੰ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਿਲ ਹੋਣ ਅਤੇ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਸਨ। ਨਾਲ ਹੀ ਜਾਂਚ ਅਧਿਕਾਰੀ ਦੀ ਸੰਤੁਸ਼ਟੀ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਤੋਂ ਬਾਅਦ ਗਰੇਵਾਲ 15, 20 ਅਤੇ 22 ਅਪ੍ਰੈਲ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਏ ਸਨ। ਇਸ ਦੀ ਪੁਸ਼ਟੀ ਡੀ. ਐੱਸ. ਪੀ. ਇੰਦਰਪਾਲ ਸਿੰਘ ਨੇ ਅਦਾਲਤ ਵਿਚ ਆ ਪਣੇ ਬਿਆਨ ਰਾਹੀਂ ਕੀਤੀ ਸੀ। ਹਾਲਾਂਕਿ ਉਸ ਸਮੇਂ ਜਾਂਚ ਅਧਿਕਾਰੀ ਨੇ ਕਿਹਾ ਸੀ ਕਿ ਮੁਲਜ਼ਮ ਵਲੋਂ ਜਾਂਚ ਵਿਚ ਪੂਰੀ ਤਰ੍ਹਾਂ ਸ਼ਾਮਿਲ ਹੋਣਾ ਹਾਲੇ ਬਾਕੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਇਸੇ ਮਾਮਲੇ ਵਿਚ 28 ਅਕਤੂਬਰ ਨੂੰ ਅੰਤਿਮ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਸੀ। ਅਦਾਲਤ ਨੇ ਚਾਰਜਸ਼ੀਟ ਦੀ ਤਸਦੀਕ ਲਈ 31 ਅਕਤੂਬਰ ਦੀ ਤਰੀਕ ਨਿਰਧਾਰਤ ਕੀਤੀ ਸੀ। ਤਫ਼ਤੀਸੀ ਅਫ਼ਸਰ ਨੇ ਬਿਆਨ ਦਿੱਤਾ ਕਿ ਗਰੇਵਾਲ ਦੀ ਹਿਰਾਸਤੀ ਪੁੱਛਗਿੱਛ ਦੀ ਲੋੜ ਨਹੀਂ ਹੈ, ਜਿਸ ਦੇ ਚਲਦਿਆਂ ਅਦਾਲਤ ਵਲੋਂ ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਸੁਣਾਇਆ ਗਿਆ। ਮਾਮਲੇ ਦੇ ਵਿਚਾਰ ਅਧੀਨ ਮੁਲਜ਼ਮਾਂ ਨੂੰ ਚਾਰਜਸ਼ੀਟ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਲਈ ਅਗਲੀ ਸੁਣਵਾਈ 21 ਨਵੰਬਰ ਨੂੰ ਤੈਅ ਕੀਤੀ ਗਈ ਹੈ।
ਪਿਛਲੀ ਖ਼ਬਰ ਸੀ . ਜੀ . ਸੀ . ਲਾਂਡਰਾਂ ਵਿਖੇ ‘ ਅਸਮਿਤਾ ਖੇਲ੍ਹੋ ਇੰਡੀਆ ਵੇਟ - ਲਿਫ਼ਟਿੰਗ ਟੂਰਨਾਮੈਂਟ ’ ਕਰਵਾਇਆ ਅਗਲੀ ਖ਼ਬਰ ਮਨੀਸ਼ਾ ਮੌਤ ਮਾਮਲੇ ’ ਚ ਸੀ . ਬੀ . ਆਈ . ਦੀ ਕਲੋਜ਼ਰ ਰਿਪੋਰਟ ਖਾਰਜ ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਵਲੋਂ ਮੁੜ ਜਾਂਚ ਦੇ ਹੁਕਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।