01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

‘ ਗੈਂਗਸਟਰਾਂ ’ ਤੇ ਵਾਰ ’ ਦਾ 284 ਵਾਂ ਦਿਨ, ਪੰਜਾਬ ਪੁਲਿਸ ਵਲੋਂ 475 ਥਾਈਂ ਛਾਪੇਮਾਰੀ 152 ਕਾਬੂ ‘ਯੁੱਧ ਨਸ਼ਿਆਂ ਵਿਰੁੱਧ’ ਦੇ 609ਵੇਂ ਦਿਨ 10 ਕਿਲੋ ਹੈਰੋਇਨ ਸਮੇਤ 139 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 31 ਅਕਤੂਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

ਅਜੀਤ ਡੈਸਕ 01-11-2026
ਚੰਡੀਗੜ੍ਹ, 31 ਅਕਤੂਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 284ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 152 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,837 ਹੋ ਗਈ ਹੈ। ਇਸ ਤੋਂ ਇਲਾਵਾ 158 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 609ਵੇਂ ਦਿਨ ਵੀ ਜਾਰੀ ਰੱਖਦਿਆਂ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ, 1 ਕਿਲੋ ਅਫੀਮ, 680 ਨਸ਼ੀਲੀਆਂ ਗੋਲੀਆਂ ਅਤੇ 13,400 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 609 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 89,774 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।
ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਪ੍ਰੋਫੈਸਰ ਐਮਰੀਟਸ ਡਾ. ਅਜੋਏ ਘਟਕ ਦਾ ‘ਨਰਿੰਦਰ ਸਿੰਘ ਕਪਾਨੀ ਲਾਈਫ਼ ਟਾਈਮ ਅਚੀਵਮੈਂਟ ਐਵਾਰਡ... ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਜ਼ੀਰਕਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।