03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

15 ਸਾਲਾਂ ਤੋਂ ਸੁਸਾਇਟੀ ’ਚ ਨੌਕਰੀ ਕਰ ਰਹੇ ਸੁਰੱਖਿਆ ਗਾਰਡ ਨੇ ਕੀਤੀ ਖੁਦਕੁਸ਼ੀ

ਜ਼ੀਰਕਪੁਰ, 2 ਨਵੰਬਰ (ਮਨਿੰਦਰ ਸਿੰਘ)-ਢਕੌਲੀ ਸਥਿਤ ਗੁਲਮੋਹਰ ਟ੍ਰੈਂਡ ਸੁਸਾਇਟੀ ਵਿਚ ਇਕ ਸੁਰੱਖਿਆ ਗਾਰਡ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਪ੍ਰਭੂ ਵਜੋਂ ਹੋਈ ਹੈ।

ਮ੍ਰਿਤਕ ਦੀ ਫਾਈਲ ਫ਼ੋਟੋ। 03-11-2026
ਜ਼ੀਰਕਪੁਰ, 2 ਨਵੰਬਰ (ਮਨਿੰਦਰ ਸਿੰਘ)-ਢਕੌਲੀ ਸਥਿਤ ਗੁਲਮੋਹਰ ਟ੍ਰੈਂਡ ਸੁਸਾਇਟੀ ਵਿਚ ਇਕ ਸੁਰੱਖਿਆ ਗਾਰਡ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਪ੍ਰਭੂ ਵਜੋਂ ਹੋਈ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸੀ। ਪੁਲਿਸ ਨੂੰ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਉਸ ਨੇ ਬਿਮਾਰੀ ਤੋਂ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕਣ ਦੀ ਗੱਲ ਲਿਖੀ ਹੈ। ਖੁਦਕੁਸ਼ੀ ਨੋਟ ਵਿਚ ਉਸ ਨੇ ਸੁਸਾਇਟੀ ਦੀ ਮੈਨੇਜਮੈਂਟ ਵਲੋਂ ਕੀਤੀ ਗਈ ਮਦਦ ਲਈ ਧੰਨਵਾਦ ਵੀ ਕੀਤਾ ਹੈ। ਉਸ ਨੇ ਲਿਖਿਆ ਕਿ ਜੇਕਰ ਉਸ ਦੇ ਪਰਿਵਾਰ ਵਿਚੋਂ ਕੋਈ ਮੈਂਬਰ ਪਹੁੰਚਦਾ ਹੈ, ਤਾਂ ਠੀਕ ਹੈ, ਨਹੀਂ ਤਾਂ ਮੈਨੇਜਮੈਂਟ ਹੀ ਉਸ ਦਾ ਅੰਤਿਮ ਸੰਸਕਾਰ ਕਰਵਾ ਦੇਵੇ। ਸੁਸਾਇਟੀ ਦੀ ਆਰ. ਡਬਲਿਊ. ਏ. ਦੇ ਪ੍ਰਧਾਨ ਕੁਲਭੂਸ਼ਣ ਸ਼ਰਮਾ ਨੇ ਦੱਸਿਆ ਕਿ ਪ੍ਰਭੂ ਪਿਛਲੇ 15 ਸਾਲਾਂ ਤੋਂ ਸੁਸਾਇਟੀ ਵਿਚ ਕੰਮ ਕਰ ਰਿਹਾ ਸੀ ਅਤੇ ਇਕੱਲਾ ਰਹਿੰਦਾ ਸੀ। ਉਹ ਮੂਲ ਰੂਪ ਵਿਚ ਗੋਰਖਪੁਰ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਉਸ ਦੇ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਹੈ। ਇਸ ਸੰਬੰਧੀ ਜਾਂਚ ਅਧਿਕਾਰੀ ਪਾਲ ਮਹਿੰਦਰ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ 72 ਘੰਟਿਆਂ ਲਈ ਰਖਵਾ ਦਿੱਤੀ ਹੈ। ਜੇਕਰ ਇਸ ਸਮੇਂ ਦੌਰਾਨ ਕੋਈ ਪਰਿਵਾਰਕ ਮੈਂਬਰ ਨਹੀਂ ਪਹੁੰਚਦਾ, ਤਾਂ ਲਾਸ਼ ਅੰਤਿਮ ਸੰਸਕਾਰ ਲਈ ਸੁਸਾਇਟੀ ਮੈਨੇਜਮੈਂਟ ਨੂੰ ਸੌਂਪ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਅਲਾਈਡ ਹੈਲਥਕੇਅਰ ਦਾਖਲੇ ਦੀ ਮਿਤੀ ’ਚ 15 ਨਵੰਬਰ ਤੱਕ ਦਾ ਵਾਧਾ ਅਗਲੀ ਖ਼ਬਰ ਵਿਧਾਇਕ ਰੰਧਾਵਾ ਸੜਕ ਹਾਦਸੇ ’ਚ ਜ਼ਖ਼ਮੀ ਹੋਏ ਦੋ ਨੌਜਵਾਨਾਂ ਨੂੰ ਆਪਣੀ ਗੱਡੀ ’ਚ ਪਾ ਕੇ ਹਸਪਤਾਲ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।