04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਡਲ ਕਰੀਅਰ ਸੈਂਟਰ ਵਲੋਂ ਪਲੇਸਮੈਂਟ ਕੈਂਪ ਅੱਜ

ਐੱਸ. ਏ.

ਅਜੀਤ ਡੈਸਕ 04-11-2026
ਐੱਸ. ਏ. ਐੱਸ. ਨਗਰ, 3 ਨਵੰਬਰ (ਪ੍ਰੋ. ਅਵਤਾਰ ਸਿੰਘ)-ਮਾਡਲ ਕਰੀਅਰ ਸੈਂਟਰ ਮੁਹਾਲੀ ਵਲੋਂ 4 ਨਵੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਸਥਿਤ ਕਮਰਾ ਨੰ. 461 ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਮਾਡਲ ਕਰੀਅਰ ਸੈਂਟਰ ਦੇ ਡਿਪਟੀ ਡਾਇਰੈਕਟਰ ਮੀਨਾਕਸ਼ੀ ਅਰੋੜਾ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ‘ਚ ਗੋਦਰੇਜ਼ ਕੰਪਨੀ ਦੀਆਂ ਵੱਖ-ਵੱਖ ਅਸਾਮੀਆਂ ਜਿਵੇਂ ਹੈਲਪਰ, ਆਪ੍ਰੇਟਰ ਤੇ ਫੋਰਕ ਲਿਫਟ ਡਰਾਈਵਰ ਆਦਿ ਲਈ 10ਵੀਂ, 12ਵੀਂ, ਆਈ. ਟੀ. ਆਈ. ਤੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੌਕਰੀ ਲਈ ਚੁਣੇ ਗਏ ਉਮੀਦਵਾਰਾਂ ਦੀ ਤਨਖਾਹ ਕੰਪਨੀ ਦੇ ਨੋਰਮਜ਼ ਅਨੁਸਾਰ ਹੋਵੇਗੀ ਅਤੇ ਉਨ੍ਹਾਂ ਦੇ ਕੰਮ ਕਰਨ ਦਾ ਸਥਾਨ ਮੁਹਾਲੀ ਹੋਵੇਗਾ। ਉਨ੍ਹਾਂ ਚਾਹਵਾਨ ਉਮੀਦਵਾਰ ਨੂੰ ਅਪੀਲ ਕੀਤੀ ਕਿ ਉਹ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਮੌਕੇ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫ਼ਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ, 6 ਪਾਸਪੋਰਟ ਸਾਈਜ਼ ਫੋਟੋਆਂ, ਬੈਂਕ ਅਕਾਊਂਟ ਡਿਟੇਲ, ਪੈਨ ਕਾਰਡ ਤੇ ਰਿਜ਼ੀਊਮ ਨਾਲ ਲੈ ਕੇ ਆਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਪਲੇਸਮੈਂਟ ਕੈਂਪ ਲਈ ਵੱਖਰੇ ਤੌਰ ‘ਤੇ ਟੀ. ਏ./ਡੀ. ਏ. ਨਹੀਂ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਮੇਲਾ ਕਰਵਾਇਆ ਅਗਲੀ ਖ਼ਬਰ ਨਾਨ ਸ਼ੈਲਰ ਆੜ੍ਹਤੀ ਐਸੋਸੀਏੇਸ਼ਨ ਖਰੜ ਦਾ ਗਠਨ, ਸੁਨੀਲ ਅਗਰਵਾਲ ਬਣੇ ਕਾਰਜਕਾਰੀ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।