ਮੁਲਾਜ਼ਮਾਂ ਦੇ ਬਕਾਏ ਦੱਬ ਕੇ 3 ਫ਼ੀਸਦੀ ਡੀ. ਏ. ਨੂੰ ਤੋਹਫ਼ਾ ਦੱਸਣਾ ਗ਼ਲਤ-ਅਸ਼ਵਨੀ ਸ਼ਰਮਾ
ਚੰਡੀਗੜ੍ਹ, 5 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕਰਨ ਨੂੰ ਦੀਵਾਲੀ ਦਾ ਤੋਹਫ਼ਾ ਦੱਸਣ ’ਤੇ ਭਾਜਪਾ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਬਣਦੇ ਹੱਕ ਨੂੰ ਤੋਹਫ਼ੇ ਵਜੋਂ ਪੇਸ਼ ਕਰਕੇ ਉਨ੍ਹਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ।
ਅਜੀਤ ਡੈਸਕ
06-11-2026