07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਏ. ਪੀ. ਜੇ. ਪਬਲਿਕ ਸਕੂਲ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ

ਖਰੜ, 6 ਨਵੰਬਰ (ਗੁਰਮੁੱਖ ਸਿੰਘ ਮਾਨ)-ਏ. ਪੀ.

ਅਜੀਤ ਡੈਸਕ 07-11-2026
ਖਰੜ, 6 ਨਵੰਬਰ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਪਬਲਿਕ ਸਕੂਲ ਮੁੰਡੀ ਖਰੜ ਵਿਖੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ। ਇਸ ਮੌਕੇ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਕਲਾਤਮਕ ਰੁਚੀ ਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਦੀਵਾ ਸਜਾਵਟ, ਕਾਗਜ਼ ਦੇ ਲਾਲਟੈਨ, ਸਜਾਵਟੀ ਥਾਲੀਆਂ ਤੇ ਬੇਕਾਰ ਸਮੱਗਰੀ ਤੋਂ ਦੀਵਾਲੀ ਦੀ ਸਜਾਵਟੀ ਵਸਤੂਆਂ ਤਿਆਰ ਕਰਕੇ ਮੁੜ ਵਰਤੋਂ ਅਤੇ ਰੀਸਾਈਕਲਿੰਗ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਰਵਾਇਆ ਰੰਗੋਲੀ ਮੁਕਾਬਲਾ ਵੀ ਖਿੱਚ ਦਾ ਕੇਂਦਰ ਰਿਹਾ, ਜਿਸ ‘ਚ ਪੰਜ-ਪੰਜ ਵਿਦਿਆਰਥੀਆਂ ਦੇ ਸਮੂਹਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਤਿਆਰ ਕੀਤੀਆਂ ਗਈਆਂ ਰੰਗ-ਬਿਰੰਗੀਆਂ ਅਤੇ ਮਨਮੋਹਕ ਰੰਗੋਲੀਆਂ ਨੇ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਅਤੇ ਟੀਮ ਭਾਵਨਾ ਨੂੰ ਦਰਸਾਇਆ। ਇਸੇ ਦੌਰਾਨ ਸਕੂਲ ਪ੍ਰਿੰ. ਜਸਵੀਰ ਚੰਦਰ ਨੇ ਵਿਦਿਆਰਥੀਆਂ ਦੇ ਯਤਨਾਂ ਅਤੇ ਸਿਰਜਣਾਤਮਕਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਦੀਵਾਲੀ ਦਾ ਤਿਉਹਾਰ ਵਾਤਾਵਰਨ-ਅਨੁਕੂਲ ਢੰਗ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀਵਾਲੀ ਮੌਕੇ ਮਿੱਟੀ ਦੇ ਦੀਵੇ ਜਗਾਉਣ, ਪਟਾਕਿਆਂ ਤੋਂ ਪ੍ਰਹੇਜ਼ ਕਰਨ, ਪ੍ਰਦੂਸ਼ਣ ਘਟਾਉਣ ਤੇ ਪਿਆਰ, ਖੁਸ਼ੀਆਂ ਤੇ ਦਇਆ ਵੰਡਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੂੰ ਰਾਹੁਲ ਗਾਂਧੀ ਵਲੋਂ ਦਿੱਤੇ ਗਏ ਖੁੱਲ੍ਹੀ ਬਹਿਸ ਦੇ ਸੱਦੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ-ਜੀਤੀ ਪਡਿਆਲ... ਅਗਲੀ ਖ਼ਬਰ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।