08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭਲਿਆਣ ਵਿਖੇ ਮੈਰਿਟ ਤੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਤੇ ਟਰਾਫੀਆਂ ਦੇ ਕੇ ਕੀਤਾ ਸਨਮਾਨਿਤ

ਬੇਲਾ, 7 ਨਵੰਬਰ (ਮਨਜੀਤ ਸਿੰਘ ਸੈਣੀ)-ਸਮਾਜ ਸੇਵੀ, ਮਾਸਟਰ ਅਥਲੀਟ ਤੇ ਐਡਵੋਕੇਟ ਮਹਿੰਦਰ ਸਿੰਘ ਭਲਿਆਣ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਭਲਿਆਣ ਦੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਲਈ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ। ਇਸ ਮੌਕੇ ਪਿਛਲੇ ਵਿੱਦਿਅਕ ਸੈਸ਼ਨ ਦੌਰਾਨ ਬੋਰਡ ਦੀਆਂ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤਾਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਆਪਣੀ ਨੇਕ ਕਮਾਈ ਵਿਚੋਂ ਨਕਦ ਰਾਸ਼ੀ ਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।

ਅਜੀਤ ਡੈਸਕ 08-11-2026
ਬੇਲਾ, 7 ਨਵੰਬਰ (ਮਨਜੀਤ ਸਿੰਘ ਸੈਣੀ)-ਸਮਾਜ ਸੇਵੀ, ਮਾਸਟਰ ਅਥਲੀਟ ਤੇ ਐਡਵੋਕੇਟ ਮਹਿੰਦਰ ਸਿੰਘ ਭਲਿਆਣ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਭਲਿਆਣ ਦੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਲਈ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ। ਇਸ ਮੌਕੇ ਪਿਛਲੇ ਵਿੱਦਿਅਕ ਸੈਸ਼ਨ ਦੌਰਾਨ ਬੋਰਡ ਦੀਆਂ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤਾਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਆਪਣੀ ਨੇਕ ਕਮਾਈ ਵਿਚੋਂ ਨਕਦ ਰਾਸ਼ੀ ਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਅਧਿਆਪਕ ਐਮ. ਪੀ. ਸਿੰਘ ਨੇ ਦੱਸਿਆ ਕਿ ਐਡਵੋਕੇਟ ਮਹਿੰਦਰ ਸਿੰਘ ਭਲਿਆਣ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਹਿੰਦਰ ਸਿੰਘ ਵਲੋਂ ਜਲਦੀ ਹੀ ਅਧਿਆਪਕਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਮਹਿੰਦਰ ਸਿੰਘ ਭਲਿਆਣ ਨੇ ਆਪਣੇ ਜੀਵਨ ਦੇ ਸੰਘਰਸ਼ ਅਤੇ ਕਰੜੀ ਮਿਹਨਤ ਦੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਉੱਚ ਵਿੱਦਿਅਕ ਯੋਗਤਾਵਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਕੋਈ ਸ਼ਾਰਟਕੱਟ ਨਹੀਂ ਹੁੰਦਾ, ਸਗੋਂ ਨਿਰੰਤਰ ਮਿਹਨਤ ਹੀ ਮਨੁੱਖ ਨੂੰ ਮੰਜ਼ਿਲ ਤੱਕ ਪਹੁੰਚਾਉਂਦੀ ਹੈ। ਉਨ੍ਹਾਂ ਬੱਚਿਆਂ ਨੂੰ ਜੀਵਨ ਵਿਚ ਉੱਚੀਆਂ ਬੁਲੰਦੀਆਂ ਛੂਹਣ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਦੇ ਨਾਲ-ਨਾਲ ਨਸ਼ਿਆਂ ਤੋਂ ਹਮੇਸ਼ਾ ਦੂਰ ਰਹਿਣ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਮੁੱਖ ਅਧਿਆਪਕ ਰਾਜਵਿੰਦਰ ਸਿੰਘ ਗਿੱਲ, ਨਿਰਮਲ ਸਿੰਘ, ਜਸਵੀਰ ਸਿੰਘ, ਮੈਡਮ ਬਬੀਤਾ ਸ਼ਰਮਾ, ਰੁਪਿੰਦਰ ਕੌਰ, ਰਵਿੰਦਰ ਕੌਰ, ਮਿੰਨੀ ਸ਼ਰਮਾ, ਮਮਤਾ ਰਾਣੀ, ਸੈਂਟਰ ਹੈੱਡ ਟੀਚਰ ਕਮਲਜੀਤ ਕੌਰ, ਆਂਗਣਵਾੜੀ ਵਰਕਰ ਮਨਜੀਤ ਕੌਰ ਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।
ਪਿਛਲੀ ਖ਼ਬਰ ਜਵਾਨੀ ਸੰਭਾਲ ਸਾਈਕਲ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਸਾਬਕਾ ਮੁੱਖ ਮੰਤਰੀ ਚੰਨੀ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਨੂਰਪੁਰ ਬੇਦੀ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਣ ਲਈ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।