ਫਾਸਫੋਰਸ ਤੇ ਪੋਟਾਸ਼ ਖਾਦ ਸਬਸਿਡੀ ’ਚ 64 ਫ਼ੀਸਦੀ ਵਾਧਾ ਕਰਕੇ ਮੋਦੀ ਸਰਕਾਰ ਨੇ ਲਿਆ ਕਿਸਾਨ ਪੱਖੀ ਫ਼ੈਸਲਾ-ਜਾਖੜ
ਚੰਡੀਗੜ੍ਹ, 12 ਨਵੰਬਰ (ਸੰਦੀਪ ਕੁਮਾਰ ਮਾਹਨਾ)-ਇਕ ਪਾਸੇ ਕੇਂਦਰ ਸਰਕਾਰ ਵਲੋਂ ਖਾਦਾਂ ਦੀਆਂ ਵਧਦੀਆਂ ਕੌਮਾਂਤਰੀ ਕੀਮਤਾਂ ਦਾ ਬੋਝ ਕਿਸਾਨਾਂ ’ਤੇ ਪੈਣ ਤੋਂ ਰੋਕਣ ਲਈ ਸਬਸਿਡੀ ਵਿਚ 64 ਫ਼ੀਸਦੀ ਵਾਧਾ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਪੰਜਾਬ ਵਿਚ ਖਾਦਾਂ ਦੀ ਸਮੇਂ ਸਿਰ ਵੰਡ ਨਾ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਹਿੰਦਿਆਂ ਕੇਂਦਰ ਸਰਕਾਰ ਦੇ ਫ਼ੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ।
ਚੰਡੀਗੜ੍ਹ, 12 ਨਵੰਬਰ (ਸੰਦੀਪ ਕੁਮਾਰ ਮਾਹਨਾ)-ਇਕ ਪਾਸੇ ਕੇਂਦਰ ਸਰਕਾਰ ਵਲੋਂ ਖਾਦਾਂ ਦੀਆਂ ਵਧਦੀਆਂ ਕੌਮਾਂਤਰੀ ਕੀਮਤਾਂ ਦਾ ਬੋਝ ਕਿਸਾਨਾਂ ’ਤੇ ਪੈਣ ਤੋਂ ਰੋਕਣ ਲਈ ਸਬਸਿਡੀ ਵਿਚ 64 ਫ਼ੀਸਦੀ ਵਾਧਾ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਪੰਜਾਬ ਵਿਚ ਖਾਦਾਂ ਦੀ ਸਮੇਂ ਸਿਰ ਵੰਡ ਨਾ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਹਿੰਦਿਆਂ ਕੇਂਦਰ ਸਰਕਾਰ ਦੇ ਫ਼ੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਹਾੜ੍ਹੀ ਦੇ ਸੀਜ਼ਨ ਦੌਰਾਨ ਫਾਸਫੋਰਸ ਅਤੇ ਪੋਟਾਸ਼ ਖਾਦਾਂ ’ਤੇ ਸਬਸਿਡੀ ਵਜੋਂ 62,370 ਕਰੋੜ ਰੁਪਏ ਖ਼ਰਚ ਕਰੇਗੀ, ਜਦਕਿ ਯੂਰੀਆ ਖਾਦ ’ਤੇ ਦਿੱਤੀ ਜਾਣ ਵਾਲੀ ਸਬਸਿਡੀ ਇਸ ਤੋਂ ਵੱਖਰੀ ਹੋਵੇਗੀ। ਜਾਖੜ ਨੇ ਕਿਹਾ ਕਿ ਫਾਸਫੋਰਸ ਅਤੇ ਪੋਟਾਸ਼ ਖਾਦਾਂ ’ਤੇ ਸਬਸਿਡੀ ਵਿਚ 64 ਫ਼ੀਸਦੀ ਦਾ ਰਿਕਾਰਡ ਵਾਧਾ ਕਿਸਾਨਾਂ ਲਈ ਵੱਡੀ ਰਾਹਤ ਹੈ। ਪੱਛਮੀ ਏਸ਼ੀਆ ਦੇ ਸੰਕਟ ਅਤੇ ਕੌਮਾਂਤਰੀ ਬਾਜ਼ਾਰ ਵਿਚ ਖਾਦਾਂ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਡੀ.ਏ.ਪੀ. ਖਾਦ ਦੇ 50 ਕਿੱਲੋ ਦੇ ਥੈਲੇ ਦੀ ਕੀਮਤ 1,350 ਰੁਪਏ ਬਰਕਰਾਰ ਰੱਖੀ ਹੈ, ਤਾਂ ਜੋ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਨਾ ਪਵੇ। ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਖਾਦ ਤੇ ਰਸਾਇਣ ਮੰਤਰੀ ਜੇ.ਪੀ. ਨੱਢਾ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੂਰੀਆ ਖਾਦ ’ਤੇ ਦਿੱਤੀ ਜਾਣ ਵਾਲੀ ਸਬਸਿਡੀ 62,370 ਕਰੋੜ ਰੁਪਏ ਦੀ ਇਸ ਰਾਸ਼ੀ ਤੋਂ ਵੱਖਰੀ ਹੈ। 12 ਸੀਐਚਡੀ02