14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕੇਂਦਰ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ-ਗੋਲਡੀ

ਖਰੜ, 13 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਭਾਜਪਾ ਦੇ ਸਹਿ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਨੇ ਭਾਰਤ ਸਰਕਾਰ ਵਲੋਂ ਹਾੜੀ ਸੀਜ਼ਨ 2026-27 ਲਈ ਕਿਸਾਨਾਂ ਨੂੰ ਖਾਦਾਂ ’ਤੇ 62,370 ਕਰੋੜ ਰੁ. ਦੀ ਸਬਸਿਡੀ ਦੇਣ ਦੀ ਮਨਜ਼ੂਰੀ ਦੇਣ ਦਾ ਸਵਾਗਤ ਕੀਤਾ ਹੈ।

ਅਜੀਤ ਡੈਸਕ 14-11-2026
ਖਰੜ, 13 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਭਾਜਪਾ ਦੇ ਸਹਿ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਨੇ ਭਾਰਤ ਸਰਕਾਰ ਵਲੋਂ ਹਾੜੀ ਸੀਜ਼ਨ 2026-27 ਲਈ ਕਿਸਾਨਾਂ ਨੂੰ ਖਾਦਾਂ ’ਤੇ 62,370 ਕਰੋੜ ਰੁ. ਦੀ ਸਬਸਿਡੀ ਦੇਣ ਦੀ ਮਨਜ਼ੂਰੀ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਖਾਦਾਂ ’ਤੇ ਇੰਨੀ ਵੱਡੀ ਸਬਸਿਡੀ ਦੇਣ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਕਿਫਾਇਤੀ ਦਰਾਂ ’ਤੇ ਖਾਦਾਂ ਉਪਲੱਬਧ ਹੋ ਸਕਣਗੀਆਂ। ਇਹ ਫੈਸਲਾ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਤੇ ਖੇਤੀਬਾੜੀ ਦੇ ਖਰਚੇ ਘਟਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਇਸ ਕਿਸਾਨ-ਹਿਤੈਸ਼ੀ ਫ਼ੈਸਲੇ ਲਈ ਪ੍ਰਧਾਨ ਮੰਤਰੀਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕੌਂਸਲ ਪ੍ਰਧਾਨ ਬਹਾਦਰ ਓ. ਕੇ. ਨੇ ਪਡਿਆਲਾ ਵਿਖੇ 25 ਲੱਖ ਰੁ. ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹਾਲ ਦਾ ਕੰਮ ਸ਼ੁਰੂ ਕਰ... ਅਗਲੀ ਖ਼ਬਰ ਪਿੰਜੌਰ-ਸੁੱਖੋਮਾਜਰੀ ਬਾਈਪਾਸ ਟੀ-ਪੁਆਇੰਟ ’ਤੇ ਵਾਪਰੇ ਹਾਦਸਿਆਂ ਦੌਰਾਨ ਹਫ਼ਤੇ ਵਿਚ ਹੋਈਆਂ ਦੋ ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।