14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕੌਂਸਲ ਪ੍ਰਧਾਨ ਬਹਾਦਰ ਓ. ਕੇ. ਨੇ ਪਡਿਆਲਾ ਵਿਖੇ 25 ਲੱਖ ਰੁ. ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹਾਲ ਦਾ ਕੰਮ ਸ਼ੁਰੂ ਕਰਵਾਇਆ

ਕੁਰਾਲੀ, 13 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਨਗਰ ਕੌਂਸਲ ਅਧੀਨ ਪੈਂਦੇ ਵਾਰਡ ਨੰ. 9 ਪਡਿਆਲਾ ਵਿਖੇ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ।

ਅਜੀਤ ਡੈਸਕ 14-11-2026
ਕੁਰਾਲੀ, 13 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਨਗਰ ਕੌਂਸਲ ਅਧੀਨ ਪੈਂਦੇ ਵਾਰਡ ਨੰ. 9 ਪਡਿਆਲਾ ਵਿਖੇ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ। ਵਾਰਡ ਕੌਂਸਲਰ ਨੀਰਜ ਰਾਠੌਰ ਪਤਨੀ ਰਾਣਾ ਬਿਕਰਮ ਸਿੰਘ ਬਿੱਕਾ ਤੇ ਕਾਰਜ ਸਾਧਕ ਅਫਸਰ (ਈ. ਓ.) ਗੁਰਦੀਪ ਸਿੰਘ ਦੀ ਵਿਸ਼ੇਸ਼ ਦੇਖ-ਰੇਖ ਹੇਠ ਕਰਵਾਏ ਗਏ। ਪ੍ਰੋਗਰਾਮ ਦੌਰਾਨ ‘ਆਪ’ ਦੇ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ 25 ਲੱਖ ਰੁ. ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਨਵੇਂ ਕਮਿਊਨਿਟੀ ਹਾਲ ਦਾ ਰਸਮੀ ਉਦਘਾਟਨ ਕਰਦਿਆਂ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਵਾਈ। ਸੰਬੋਧਨ ਕਰਦਿਆਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਨਗਰ ਕੌਂਸਲ ਦੀ ਸਮੁੱਚੀ ਟੀਮ ਕੁਰਾਲੀ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਿੰਡ ਪਡਿਆਲਾ ਵਿਖੇ ਬਣਨ ਵਾਲੇ ਇਸ ਆਧੁਨਿਕ ਕਮਿਊਨਿਟੀ ਹਾਲ ਦੇ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ, ਕੌਂਸਲਰ ਨੀਰਜ ਰਾਠੌਰ, ਰਾਣਾ ਬਿਕਰਮ ਸਿੰਘ ਬਿੱਕਾ ਪਡਿਆਲਾ, ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਕੌਂਸਲਰ ਡਾ. ਅਸ਼ਵਨੀ ਸ਼ਰਮਾ, ਕੌਂਸਲਰ ਸ਼ਾਲੂ ਧੀਮਾਨ, ਧੀਰਜ ਧੀਮਾਨ ਅਤੇ ਜੋਲੀ ਪਡਿਆਲਾ ਸਮੇਤ ਵੱਡੀ ਗਿਣਤੀ ’ਚ ਇਲਾਕੇ ਦੇ ਪਤਵੰਤੇ ਸੱਜਣ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਸਾਰ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ ਦਿੱਲੀ, ਲਾਹੌਰ ਨੂੰ ਪਛਾੜਿਆ ਅਗਲੀ ਖ਼ਬਰ ਕੇਂਦਰ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ-ਗੋਲਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।