16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਿੰਡ ਭੜੌਜੀਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੁੱਲਾਂਪੁਰ ਗਰੀਬਦਾਸ, 15 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਭੜੌਜੀਆਂ (ਨਿਊ ਚੰਡੀਗੜ੍ਹ) ਦੇ ਵਸਨੀਕਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ। ਇਸ ਸੰਬੰਧੀ ਗੁਰਦੁਆਰਾ ਸਾਹਿਬ ਪਿੰਡ ਭੜੌਜੀਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਪੰਜਾਂ ਪਿਆਰਿਆ ਦੀ ਅਗਵਾਈ ‘ਚ ਅਤੇ ਭਾਈ ਮਨਜਿੰਦਰ ਸਿੰਘ ਦੀ ਦੇਖ-ਰੇਖ ਹੇਠ ਨਗਰ ਕੀਰਤਨ ਰਵਾਨਾ ਹੋਇਆ।

ਅਜੀਤ ਡੈਸਕ 16-11-2026
ਮੁੱਲਾਂਪੁਰ ਗਰੀਬਦਾਸ, 15 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਭੜੌਜੀਆਂ (ਨਿਊ ਚੰਡੀਗੜ੍ਹ) ਦੇ ਵਸਨੀਕਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ। ਇਸ ਸੰਬੰਧੀ ਗੁਰਦੁਆਰਾ ਸਾਹਿਬ ਪਿੰਡ ਭੜੌਜੀਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਪੰਜਾਂ ਪਿਆਰਿਆ ਦੀ ਅਗਵਾਈ ‘ਚ ਅਤੇ ਭਾਈ ਮਨਜਿੰਦਰ ਸਿੰਘ ਦੀ ਦੇਖ-ਰੇਖ ਹੇਠ ਨਗਰ ਕੀਰਤਨ ਰਵਾਨਾ ਹੋਇਆ। ਇਸ ਮੌਕੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਤੋਂ ਭਾਈ ਹਰਜੀਤ ਸਿੰਘ ਹਰਮਨ, ਅਕਾਲੀ ਦਲ ਵਾਰਿਸ ਪੰਜਾਬ ਦੇ ਹਰਜਿੰਦਰ ਸਿੰਘ ਮੁੰਧੋਂ, ਗੁਰਮੀਤ ਸਿੰਘ ਸਾਂਟੂ, ਰਵਿੰਦਰ ਸਿੰਘ ਬਜੀਦਪੁਰ, ਦਰਸ਼ਨ ਸਿੰਘ ਖੇੜਾ ਤੇ ਰਜਿੰਦਰ ਸਿੰਘ ਮਾਜਰਾ ਨੇ ਹਾਜ਼ਰੀ ਭਰਦਿਆਂ ਸੰਗਤਾਂ ਨਾਲ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਨਗਰ ਕੀਰਤਨ ਦਾ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਭਰਵਾਂ ਸਵਾਗਤ ਕੀਤਾ ਅਤੇ ਸੰਗਤਾਂ ਨੂੰ ਚਾਹ ਪਕੌੜੇ ਦੇ ਲੰਗਰ ਵਰਤਾਏ। ਇਹ ਨਗਰ ਕੀਰਤਨ ਜਾਪ ਕਰਦਿਆਂ ਬੈਂਡ ਬਾਜਿਆਂ ਤੇ ਗਤਕਾ ਪਾਰਟੀਆਂ ਸਮੇਤ ਵਾਪਸ ਪਿੰਡ ਦੇ ਗੁਰੂ ਘਰ ਵਿਖੇ ਆ ਕੇ ਸਮਾਪਤ ਹੋਇਆ।
ਪਿਛਲੀ ਖ਼ਬਰ ਭੰਗੂ ਨੇ ਪਿੰਡ ਖੇੜਾ ਵਿਖੇ ਕ੍ਰਿਕਟ ਖੇਡ ਮੇਲੇ ਵਿਚ ਲੁਆਈ ਹਾਜ਼ਰੀ ਅਗਲੀ ਖ਼ਬਰ ਏ. ਪੀ. ਜੇ. ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।