20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐਕਸਿਸ ਮੈਕਸ ਲਾਈਫ ਇੰਸ਼ੋਰੈਂਸ ਵਲੋਂ ਪਾਲਿਸੀਧਾਰਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੰਡੀਗੜ੍ਹ ਵਿਖੇ ਵਿਸ਼ੇਸ਼ ਕੈਂਪ

ਚੰਡੀਗੜ੍ਹ, 20 ਨਵੰਬਰ (ਅ. ਬ.)

ਅਜੀਤ ਡੈਸਕ 21-11-2026
ਚੰਡੀਗੜ੍ਹ, 20 ਨਵੰਬਰ (ਅ.ਬ.)-ਐਕਸਿਸ ਮੈਕਸ ਲਾਈਫ ਇੰਸ਼ੋਰੈਂਸ ਲਿਮਟਿਡ ਵਲੋਂ ਭਾਰਤੀ ਬੀਮਾ ਰੈਗੂਲੇਟਰੀ ਤੇ ਵਿਕਾਸ ਅਥਾਰਿਟੀ (ਇਰਡਾ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦੇਸ਼ ਭਰ ਵਿਚ ਮਨਾਏ ਜਾ ਰਹੇ ‘ਸ਼ਿਕਾਇਤ ਨਿਵਾਰਣ ਮਹੀਨੇ’ ਦੇ ਹਿੱਸੇ ਵਜੋਂ ਚੰਡੀਗੜ੍ਹ ਵਿਖੇ ਸ਼ਿਕਾਇਤ ਨਿਪਟਾਰਾ ਕੈਂਪ ਲਗਾਇਆ। ਲਾਈਫ ਇੰਸ਼ੋਰੈਂਸ ਕੌਂਸਲ ਵਲੋਂ ਕਰਵਾਏ ਕੈਂਪ ਵਿਚ ਜੀਵਨ ਬੀਮਾ ਤੇ ਆਮ ਬੀਮਾ ਖੇਤਰ ਦੀਆਂ 32 ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਕੈਂਪ ਰਾਹੀਂ ਪਾਲਿਸੀਧਾਰਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ, ਲੰਬੇ ਸਮੇਂ ਤੋਂ ਲਟਕ ਰਹੀਆਂ ਸ਼ਿਕਾਇਤਾਂ ਸੰਬੰਧੀ ਸਹਾਇਤਾ ਪ੍ਰਾਪਤ ਕਰਨ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਉਪਲਬਧ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕਰਨ ਦਾ ਸਾਂਝਾ ਮੰਚ ਮੁਹੱਈਆ ਕਰਵਾਇਆ। ਪ੍ਰਬੰਧਕਾਂ ਵਲੋਂ ਸਾਂਝੇ ਕੀਤੇ ਅੰਕੜਿਆਂ ਅਨੁਸਾਰ, ਕੈਂਪ ਦੌਰਾਨ ਭਾਗ ਲੈਣ ਵਾਲੀਆਂ ਬੀਮਾ ਕੰਪਨੀਆਂ ਨੇ ਸਾਂਝੇ ਤੌਰ ‘ਤੇ 9.30 ਕਰੋੜ ਰੁਪਏ ਤੋਂ ਵੱਧ ਦੇ ਦਾਅਵਿਆਂ ਤੇ ਰਕਮਾਂ ਦੇ ਨਿਪਟਾਰੇ ਵਿਚ ਮਦਦ ਕੀਤੀ। ਇਸ ਮੌਕੇ ਬੀਮਾ ਉਦਯੋਗ ਤੇ ਰੈਗੂਲੇਟਰੀ ਸੰਸਥਾਵਾਂ ਦੇ ਸੀਨੀਅਰ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਵਿਚ ਇਰਡਾ ਦੇ ਜਨਰਲ ਮੈਨੇਜਰ ਗੌਤਮ ਕੁਮਾਰ, ਚੰਡੀਗੜ੍ਹ ਦੀ ਬੀਮਾ ਲੋਕਪਾਲ ਸੁਸ਼੍ਰੀ ਅਲਕਾ ਝਾਅ ਅਤੇ ਦ ਓਰੀਐਂਟਲ ਇੰਸ਼ੋਰੈਂਸ ਕੰਪਨੀ ਲਿਮਟਿਡ ਦੇ ਖੇਤਰੀ ਮੈਨੇਜਰ ਵਾਈ.ਪੀ. ਮਿਗਲਾਨੀ ਸ਼ਾਮਿਲ ਸਨ। ਇਸ ਤੋਂ ਇਲਾਵਾ ਪ੍ਰਮੁੱਖ ਜੀਵਨ ਬੀਮਾ ਤੇ ਆਮ ਬੀਮਾ ਕੰਪਨੀਆਂ ਦੇ ਨੁਮਾਇੰਦੇ ਵੀ ਮੌਜੂਦ ਰਹੇ।
ਪਿਛਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਤੱਕ ਚੇਤਨਾ ਮਾਰਚ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।