20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

‘ ਗੈਂਗਸਟਰਾਂ ’ਤੇ ਵਾਰ’ 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 10 ਮਹੀਨੇ ਪੂਰੇ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਹੁਣ ਤੱਕ 1. 67 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਤੇ ਉਨ੍ਹਾਂ ਸਾਥੀਆਂ ਸਮੇਤ ਕੁੱਲ 85598 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਅਜੀਤ ਡੈਸਕ 21-11-2026
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 10 ਮਹੀਨੇ ਪੂਰੇ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਹੁਣ ਤੱਕ 1.67 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਤੇ ਉਨ੍ਹਾਂ ਸਾਥੀਆਂ ਸਮੇਤ ਕੁੱਲ 85598 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਪੈਸ਼ਲ ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ 1497 ਹਥਿਆਰਾਂ ਸਮੇਤ 4561 ਜ਼ਿੰਦਾ ਕਾਰਤੂਸ, 487 ਮੈਗਜ਼ੀਨ, 296 ਤੇਜ਼ਧਾਰ ਹਥਿਆਰ ਅਤੇ 21 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 48422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦਕਿ 19749 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 2231 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 304ਵੇਂ ਦਿਨ ਪੁਲਿਸ ਟੀਮਾਂ ਨੇ 626 ਛਾਪੇਮਾਰੀ ਕਰਦਿਆਂ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ । ਇਸ ਦੇ ਨਾਲ ਹੀ 256 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਅਤੇ 11 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 629ਵੇਂ ਦਿਨ ਵੀ ਜਾਰੀ ਰੱਖਿਆ। ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਕੋਲੋਂ 6.2 ਕਿਲੋ ਹੈਰੋਇਨ, 2.5 ਕਿਲੋ ਅਫੀਮ, 10 ਕਿਲੋ ਭੁੱਕੀ, 82 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ਼ 629 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 94085 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 55 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਫੋਰਟਿਸ ਹਸਪਤਾਲ ਮੁਹਾਲੀ ਨੇ ਘੱਟ ਚੀਰ-ਫਾੜ ਵਾਲੇ ਯੂਰੋਲੋਜੀ ਇਲਾਜ ’ਚ ਸਿਖਲਾਈ ਨੂੰ ਮਜ਼ਬੂਤ ਕਰਨ ਲਈ ‘ਬੋਸਟਨ ਸਾਇੰਟਿਫਿਕ... ਅਗਲੀ ਖ਼ਬਰ ਐਕਸਿਸ ਮੈਕਸ ਲਾਈਫ ਇੰਸ਼ੋਰੈਂਸ ਵਲੋਂ ਪਾਲਿਸੀਧਾਰਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੰਡੀਗੜ੍ਹ ਵਿਖੇ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।