22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਖਾਲਸਾ ਸਕੂਲ ਖਰੜ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਜਾਇਆ ਨਗਰ ਕੀਰਤਨ

ਖਰੜ, 21 ਨਵੰਬਰ (ਗੁਰਮੁੱਖ ਸਿੰਘ ਮਾਨ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਸਜਾਇਆ ਜੋ ਸਕੂਲ ਕੈਂਪਸ ਤੋਂ ਅਰਦਾਸ ਕਰਨ ਉਪਰੰਤ ਆਰੰਭ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਐਗਜੈਕਟਿਵ ਮੈਂਬਰ ਭਜਨ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਲੋਗੀਆਂ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਗਤਕਾ ਅਖਾੜਾ ਖਰੜ ਦੇ ਸੁਖਵਿੰਦਰ ਸਿੰਘ ਖਾਲਸਾ ਦੀ ਅਗਵਾਈ ਵਿਚ ਟੀਮ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ ਤੇ ਰਾਗੀ ਜਥਿਆ ਵਲੋ ਕੀਰਤਨ ਕੀਤਾ।

ਅਜੀਤ ਡੈਸਕ 22-11-2026
ਖਰੜ, 21 ਨਵੰਬਰ (ਗੁਰਮੁੱਖ ਸਿੰਘ ਮਾਨ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਸਜਾਇਆ ਜੋ ਸਕੂਲ ਕੈਂਪਸ ਤੋਂ ਅਰਦਾਸ ਕਰਨ ਉਪਰੰਤ ਆਰੰਭ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਐਗਜੈਕਟਿਵ ਮੈਂਬਰ ਭਜਨ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਲੋਗੀਆਂ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਗਤਕਾ ਅਖਾੜਾ ਖਰੜ ਦੇ ਸੁਖਵਿੰਦਰ ਸਿੰਘ ਖਾਲਸਾ ਦੀ ਅਗਵਾਈ ਵਿਚ ਟੀਮ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ ਤੇ ਰਾਗੀ ਜਥਿਆ ਵਲੋ ਕੀਰਤਨ ਕੀਤਾ। ਨਗਰ ਕੀਰਤਨ ਸਕੂਲ ਤੋਂ ਆਰੰਭ ਹੋ ਕੇ ਰੰਧਾਵਾ ਰੋਡ ਅਨਾਜ ਮੰਡੀ ਰੋਡ ਆਰੀਆਂ ਕਾਲਜ ਰੋਡ, ਮੇਨ ਬਜ਼ਾਰ, ਚੰਡੀਗੜ੍ਹ ਰੋਡ, ਲਾਂਡਰਾਂ ਰੋਡ ਨੂੰ ਹੁੰਦਾ ਹੋਇਆ ਸਕੂਲ ਕੈਂਪਸ ਵਿਚ ਸਮਾਪਿਤ ਹੋਇਆ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ। ਨਗਰ ਕੀਰਤਨ ਵਿਚ ਸੋਢੀ ਸਕੂਲ ਖਰੜ, ਖਾਲਸਾ ਸਕੂਲ ਦੇ ਪ੍ਰਾਇਮਰੀ ਤੇ ਸੈਕੰਡਰੀ ਵਿੰਗ ਦੇ ਬੱਚਿਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜਸਵੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਸੁਰਜੀਤ ਸਿੰਘ ਟੋਨੀ, ਪਰਮਜੀਤ ਸਿੰਘ ਪੰਮੀ, ਪ੍ਰਕਾਸ਼ ਸਿੰਘ ਚੀਮਾ, ਹਾਕਮ ਸਿੰਘ, ਜਗਜੀਤ ਸਿੰਘ ਬਡਾਲਾ, ਚਰਨਜੀਤ ਕੌਰ, ਗੁਰਪ੍ਰੀਤ ਕੌਰ, ਕਮਲਜੀਤ ਕੌਰ, ਜਸਵੀਰ ਕੌਰ ਮੁੱਖ ਅਧਿਆਪਕ ਪ੍ਰਾਇਮਰੀ ਵਿੰਗ, ਸਿਮਰਨ ਕੌਰ, ਜਸਵਿੰਦਰ ਕੌਰ, ਲਖਵਿੰਦਰ ਕੌਰ ਸਮੇਤ ਸਕੂਲ ਦੇ ਸਟਾਫ ਮੈਂਬਰ, ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਦੇ ਮੁੰਡੇ ਤੇ ਕੁੜੀਆਂ ਦੀਆਂ ਟੀਮਾਂ 70ਵੀਂ ਰਾਸ਼ਟਰੀ ਸਕੂਲ ਖੇਡਾਂ ਦੇ ਫਾਈਨਲ ’ਚ ਪਹੁੰਚੀਆਂ ਅਗਲੀ ਖ਼ਬਰ ਕੁਰਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ, ਦੋ ਕਾਰਾਂ ਤੇ ਦੋ ਮੋਟਰਾਸਈਕਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।