22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰੂ ਸਾਹਿਬਾਨ ਦੀ ਬਾਣੀ ਤੇ ਉਪਦੇਸ਼ ਸਮਾਜ ਲਈ ਪ੍ਰੇਰਨਾ ਸ੍ਰੋਤ-ਕੰਗ

ਮੁੱਲਾਂਪੁਰ ਗਰੀਬਦਾਸ, 21 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸ਼ਿਵਾਲਿਕ ਪਹਾੜੀਆਂ ਵਿਚ ਵਸਦੇ ਪਿੰਡ ਸਿਸਵਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਕਰਵਾਏ ਸਾਲਾਨਾ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ ਤੇ ਉਪਦੇਸ਼ ਸਮਾਜ ਲਈ ਪ੍ਰੇਰਨਾ ਸ੍ਰੋਤ ਹਨ।

ਅਜੀਤ ਡੈਸਕ 22-11-2026
ਮੁੱਲਾਂਪੁਰ ਗਰੀਬਦਾਸ, 21 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸ਼ਿਵਾਲਿਕ ਪਹਾੜੀਆਂ ਵਿਚ ਵਸਦੇ ਪਿੰਡ ਸਿਸਵਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਕਰਵਾਏ ਸਾਲਾਨਾ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ ਤੇ ਉਪਦੇਸ਼ ਸਮਾਜ ਲਈ ਪ੍ਰੇਰਨਾ ਸ੍ਰੋਤ ਹਨ। ਅਜਿਹੇ ਧਾਰਮਿਕ ਸਮਾਗਮ ਸਾਡੇ ਦੇਸ਼ ਦੀ ਧਰਮ-ਨਿਰਪੱਖਤਾ ਤੇ ਆਪਸੀ ਏਕਤਾ ਦਾ ਪ੍ਰਤੀਕ ਹਨ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ “ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ” ਅਤੇ ਸਰਬੱਤ ਦੇ ਭਲੇ ਦਾ ਉਪਦੇਸ਼ ਪੂਰੀ ਮਨੁੱਖਤਾ ਦਾ ਮਾਰਗਦਰਸ਼ਨ ਕਰ ਰਿਹਾ ਹੈ। ਅਜਿਹੇ ਸਮਾਗਮ ਜਿੱਥੇ ਸਮਾਜ ਵਿਚ ਸਦਭਾਵਨਾ ਤੇ ਆਪਸੀ ਭਾਈਚਾਰਾ ਕਾਇਮ ਰੱਖਦੇ ਹਨ, ਉੱਥੇ ਹੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਗੁਰਬਾਣੀ ਨਾਲ ਜੋੜ ਕੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਸਾਬਕਾ ਮੰਤਰੀ ਕੰਗ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਪੁਆਧੀ ਪੰਜਾਬੀ ਸੱਥ ਦਾ ਸਨਮਾਨ ਸਮਾਗਮ 29 ਨੂੰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪਾਵਨ ਵਿਚਾਰਾਂ ਤੇ ਸਮਾਜਿਕ ਸਮਰਥਤਾ ਨੂੰ ਸਮਰਪਿਤ ਯਾਤਰਾ ਅੱਜ ਖਰੜ ਪੁੱਜੇਗੀ-ਰਾਕੇਸ਼ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।