22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

‘ ਵਿਸ਼ਾ ਮੇਲੇ’ ਵਿਚ ਸਰਕਾਰੀ ਹਾਈ ਸਕੂਲ ਤਸਿੰਬਲੀ ਦੀ ਸ਼ਾਨਦਾਰ ਪ੍ਰਾਪਤੀ, ਵਿਦਿਆਰਥੀਆਂ ਨੇ ਜਿੱਤੇ ਕਈ ਇਨਾਮ

ਲਾਲੜੂ, 21 ਨਵੰਬਰ (ਰਾਜਬੀਰ ਸਿੰਘ)-ਪੀ. ਐੱਮ.

ਅਜੀਤ ਡੈਸਕ 22-11-2026
ਲਾਲੜੂ, 21 ਨਵੰਬਰ (ਰਾਜਬੀਰ ਸਿੰਘ)-ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਾਲੜੂ (ਕੰਨਿਆ) ਵਿਖੇ ਦੋ ਰੋਜ਼ਾ ਵਿਸ਼ਾ ਮੇਲਾ (ਸਬਜੈਕਟ ਫੇਅਰ) ਦਾ ਪ੍ਰੋਗਰਾਮ ਕਰਵਾਇਆ, ਜਿਸ ਵਿਚ ਸਰਕਾਰੀ ਹਾਈ ਸਕੂਲ ਤਸਿੰਬਲੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਅਧੀਨ ਆਪਣੇ ਮਾਡਲਾਂ ਤੇ ਨਵੀਨਤਮ ਵਿਚਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਇਨਾਮ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੇਲੇ ਦੇ ਪਹਿਲੇ ਦਿਨ ਜੂਨੀਅਰ ਵਿੰਗ ਵਿਚ ਅੱਠਵੀਂ ਜਮਾਤ ਦੀ ਮੁਸਕਾਨ ਤੇ ਛੇਵੀਂ ਜਮਾਤ ਦੀ ਮਾਹੀ ਨੇ ਰੀਅਲ ਲਾਈਫ ਐਪਲੀਕੇਸ਼ਨਜ਼ ਵਿਸ਼ੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੱਠਵੀਂ ਜਮਾਤ ਦੀ ਕੀਰਤੀ ਕੌਰ ਅਤੇ ਖੁਸ਼ੀ ਨੇ ਭਾਰਤੀ ਸੱਭਿਆਚਾਰਕ ਵਿਰਸਾ-ਬੀਤਿਆ ਕੱਲ੍ਹ, ਅੱਜ ਅਤੇ ਆਉਣ ਵਾਲਾ ਕੱਲ੍ਹ ਵਿਸ਼ੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਸੱਤਵੀਂ ਜਮਾਤ ਦੀ ਖੁਸ਼ਬੂ ਕੁਮਾਰੀ ਤੇ ਅਦਿਤੀ ਨੇ ਕਲਾ ਏਕੀਕ੍ਰਿਤ ਸਿੱਖਿਆ ਵਿਸ਼ੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਮੇਲੇ ਦੇ ਦੂਜੇ ਦਿਨ ਸੀਨੀਅਰ ਵਿੰਗ ਵਿਚ ਨੌਵੀਂ ਜਮਾਤ ਦੇ ਅਨਮੋਲਪ੍ਰੀਤ ਸਿੰਘ ਤੇ ਜਗਜੀਤ ਸਿੰਘ ਨੇ ਰੀਅਲ ਲਾਈਫ ਐਪਲੀਕੇਸ਼ਨਜ਼ ਵਿਸ਼ੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਨੌਵੀਂ ਜਮਾਤ ਦੀ ਜਸ਼ਨਪ੍ਰੀਤ ਕੌਰ ਤੇ ਜਸਪ੍ਰੀਤ ਨੇ ਭਾਰਤੀ ਸੱਭਿਆਚਾਰਕ ਵਿਰਸਾ-ਬੀਤਿਆ ਕੱਲ੍ਹ, ਅੱਜ ਅਤੇ ਆਉਣ ਵਾਲਾ ਕੱਲ੍ਹ ਵਿਸ਼ੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਦਸਵੀਂ ਜਮਾਤ ਦੀ ਆਸਥਾ ਅਤੇ ਇਸ਼ਪ੍ਰੀਤ ਕੌਰ ਨੇ ਕਲਾ ਏਕੀਕ੍ਰਿਤ ਸਿੱਖਿਆ ਵਿਸ਼ੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਇਕ ਹੋਰ ਵਾਧਾ ਕੀਤਾ। ਇਹ ਸਾਰੀਆਂ ਪ੍ਰਾਪਤੀਆਂ ਸਕੂਲ ਦੀ ਮੁੱਖ ਅਧਿਆਪਕਾ ਸੁਧਾ ਧਮੀਜਾ ਦੀ ਯੋਗ ਅਗਵਾਈ ਤੇ ਪੰਜਾਬੀ ਅਧਿਆਪਕਾ ਅਨੂੰ ਦੇਵੀ, ਸਾਇੰਸ ਅਧਿਆਪਕਾਵਾਂ ਮਾਧੁਰੀ ਮੌਰਿਆ ਅਤੇ ਪਾਰੁਲ ਦੇ ਮਾਰਗਦਰਸ਼ਨ ਸਦਕਾ ਸੰਭਵ ਹੋਈਆਂ। ਮੁੱਖ ਅਧਿਆਪਕਾ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦੇ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਨਸ਼ਾ ਤਸਕਰਾਂ , ਹੁੱਲੜਬਾਜ਼ਾਂ ਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਨੰਗਲ ਪੁਲਿਸ ਅਪਣਾਏਗੀ ਸਖ਼ਤ ਰੁਖ - ਇੰਸਪੈਕਟਰ ਕੁਲਵੰਤ ਸਿੰਘ ਅਗਲੀ ਖ਼ਬਰ ਪਿੰਡ ਖੇੜਾ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਪੁੱਜਣ ’ਤੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।