22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਵਿਧਾਇਕ ਰੰਧਾਵਾ ਨੇ ਪੀਰਮੁਛੱਲਾ ਵਿਖੇ ਵੱਡੀ ਗਿਣਤੀ ਵਸਨੀਕਾਂ ਦਾ ‘ਆਪ’ ’ਚ ਕੀਤਾ ਸਵਾਗਤ

ਜ਼ੀਰਕਪੁਰ, 22 ਨਵੰਬਰ (ਹੈਪੀ ਪੰਡਵਾਲਾ)-ਪੀਰਮੁਛੱਲਾ ਸਥਿਤ ਪਿੰਕ ਸਿਟੀ ਸੁਸਾਇਟੀ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਵੱਡੀ ਗਿਣਤੀ ‘ਚ ਆਗੂਆਂ ਤੇ ਵਰਕਰਾਂ ਨੇ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਤਰਨਜੀਤ ਸਿੰਘ ਉੱਪਲ ਸਮੇਤ ਪਾਰਟੀ ‘ਚ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।

ਅਜੀਤ ਡੈਸਕ 23-11-2026
ਜ਼ੀਰਕਪੁਰ, 22 ਨਵੰਬਰ (ਹੈਪੀ ਪੰਡਵਾਲਾ)-ਪੀਰਮੁਛੱਲਾ ਸਥਿਤ ਪਿੰਕ ਸਿਟੀ ਸੁਸਾਇਟੀ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਵੱਡੀ ਗਿਣਤੀ ‘ਚ ਆਗੂਆਂ ਤੇ ਵਰਕਰਾਂ ਨੇ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਤਰਨਜੀਤ ਸਿੰਘ ਉੱਪਲ ਸਮੇਤ ਪਾਰਟੀ ‘ਚ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਣ ਤੋਂ ਬਾਅਦ ਰਵਾਇਤੀ ਸਿਆਸਤ ਤੋਂ ਹਟ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ‘ਚ ਪਿਛਲੇ ਪੰਜ ਸਾਲਾਂ ਦੌਰਾਨ ਸਿੱਖਿਆ, ਸਿਹਤ, ਸੜਕਾਂ, ਸੀਵਰੇਜ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ‘ਚ ਬਿਨਾਂ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ ਤੇ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਲੋਕ ਵਿਕਾਸ ਤੇ ਲੋਕ-ਪੱਖੀ ਰਾਜਨੀਤੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣਨ ‘ਤੇ ਹਲਕੇ ਦੇ ਰਹਿੰਦੇ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਹਲਕੇ ਦੇ ਹਰ ਪਿੰਡ ਤੇ ਹਰ ਸ਼ਹਿਰੀ ਵਾਰਡ ਤੱਕ ਵਿਕਾਸ ਦੀਆਂ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਕਾਂਗਰਸ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਇਨ੍ਹਾਂ ਪਾਰਟੀਆਂ ਦੀ ਸਰਕਾਰਾਂ ਦੇ ਕਾਰਜਕਾਲ ਦੌਰਾਨ ਜ਼ੀਰਕਪੁਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ ਗਿਆ ਸੀ।
ਪਿਛਲੀ ਖ਼ਬਰ 37 ਸਾਲਾ ਵਿਅਕਤੀ ਵਲੋਂ ਖੁਦਕੁਸ਼ੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬਾਬੇ ਕੇ ਭਾਂਖਰਪੁਰ ਵਿਖੇ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।